31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੀਨੀਅਰ ਐਡਵੋਕੇਟ ਕਮਲਦੀਪ ਸਿੱਧੂ ਮੁਹਾਲੀ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਅਜੀਤ ਡੈਸਕ 21-07-2025
ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਦਾਰ ਸਿੰਘ ਵਾਲਾ ਦੇ ਸੀਨੀਅਰ ਐਡਵੋਕੇਟ ਕਮਲਦੀਪ ਸਿੰਘ ਸਿੱਧੂ ਨੂੰ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਲੀਗਲ ਸੈੱਲ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਸੁਸਾਂਤ ਕੌਸ਼ਿਕ ਵਲੋਂ ਕਾਂਗਰਸ ਪਾਰਟੀ ਲਈ ਸੇਵਾਵਾਂ ਨਿਭਾਉਣ ਬਦਲੇ ਉਨ੍ਹਾਂ ਨੂੰ ਕਾਂਗਰਸ ਲੀਗਲ ਸੈੱਲ ਜ਼ਿਲ੍ਹਾ ਮੁਹਾਲੀ ਦਾ ਜਰਨਲ ਸਕੱਤਰ ਲਗਾਇਆ ਗਿਆ ਹੈ | ਐਡਵੋਕੇਟ ਕਮਲਦੀਪ ਸਿੰਘ ਸਿੱਧੂ ਦੀ ਨਿਯੁਕਤੀ ਕਰਦਿਆਂ ਉਕਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਐਡਵੋਕੇਟ ਕਮਲਦੀਪ ਸਿੰਘ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜੋ ਕਾਰਜ ਕੀਤੇ ਹਨ, ਉਹ ਬਹੁਤ ਹੀ ਪ੍ਰਸੰਸਾਯੋਗ ਹਨ, ਜਿਸ ਬਦਲੇ ਸਾਨੂੰ ਉਨ੍ਹਾਂ ਦੀ ਨਿਯੁਕਤੀ ਕਰਨ 'ਚ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਇਸ ਮੌਕੇ ਐਡਵੋਕੇਟ ਕਮਲਦੀਪ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਤੇ ਸੁਸਾਂਤ ਕੌਸ਼ਿਕ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਹਰ ਉਮੀਦਾਂ 'ਤੇ ਖਰਾ ਉੱਤਰਨਗੇ | ਜ਼ਿਕਰਯੋਗ ਹੈ ਕਿ ਐਡਵੋਕੇਟ ਕਮਲਦੀਪ ਸਿੰਘ ਸਿੱਧੂ ਜੋ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਉੱਘੇ ਕਾਂਗਰਸੀ ਪਰਿਵਾਰ 'ਚੋਂ ਹਨ ਅਤੇ ਆਪਣੀ ਕਾਬਲੀਅਤ ਤੇ ਮਿਹਨਤ ਸਦਕਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪੰਜਾਬ ਪੱਧਰ 'ਤੇ ਨਾਮਣਾ ਖੱਟ ਚੁੱਕੇ ਹਨ |
ਪਿਛਲੀ ਖ਼ਬਰ ਲੁਧਿਆਣਾ ਧਰਨੇ ਲਈ ਵੱਡਾ ਜਥਾ ਹਲਕਾ ਧਰਮਕੋਟ ਤੋਂ ਜਾਵੇਗਾ-ਪ੍ਰਧਾਨ ਭੁੱਲਰ, ਡੱਲਾ ਅਗਲੀ ਖ਼ਬਰ ਸਰਪੰਚ ਮਨਜਿੰਦਰ ਸਿੰਘ ਬਾਬਾ ਵਲੋਂ ਪਿੰਡ ਦੇ ਨੌਜਵਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।