31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਲੈਂਡ ਪੂਲਿੰਗ ਪਾਲਿਸੀ ਬੀ. ਕੇ. ਯੂ. ਪੰਜਾਬ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ

ਅਜੀਤ ਡੈਸਕ 21-07-2025
ਕੋਟ ਈਸੇ ਖਾਂ, 20 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ, ਬੈਠਕ ਦੀ ਕਾਰਵਾਈ ਜ਼ਿਲ੍ਹਾ ਜਨ: ਸਕੱਤਰ ਹਰਬੰਸ ਸਿੰਘ ਬਹਿਰਾਮ ਕੇ ਨੇ ਚਲਾਈ | ਬੈਠਕ 'ਚ ਸਰਕਾਰਾਂ ਦੀ ਲੈਂਡ ਪੂਲਿੰਗ ਪਾਲਿਸੀ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਵਿਕਾਸ ਕੰਮਾਂ ਦੇ ਨਾਂਅ ਦਾ ਵਿਖਾਵਾ ਕਰਕੇ ਸਰਕਾਰਾਂ ਦੇ ਲੀਡਰਾਂ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਇਕ ਪਾਸੇ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਹਨ, ਦੂਜੇ ਪਾਸੇ ਮਿਹਨਤੀ ਕਿਸਾਨਾਂ, ਮਜ਼ਦੂਰਾਂ ਦੀ ਹਿੱਕ ਲਿਤਾੜ ਕੇ ਟੇਢੇ ਢੰਗ ਨਾਲ ਸਰਕਾਰਾਂ ਦੇ ਲੀਡਰ ਮੋਟੀਆਂ ਕਮਾਈਆਂ ਕਰ ਰਹੇ ਹਨ | ਪਰ ਸਰਕਾਰ ਦੀ ਹਰ ਖੇਤੀ ਤੇ ਕਿਸਾਨ ਵਿਰੋਧੀ ਨੀਤੀ ਦਾ ਅਸੀਂ ਡਟ ਕੇ ਵਿਰੋਧ ਕਰਦੇ ਰਹਾਂਗੇ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਵੀਂ ਵਪਾਰ ਨੀਤੀ ਕਿਸਾਨੀ ਅਤੇ ਡੇਅਰੀ ਧੰਦੇ ਦੇ ਮੁਕੰਮਲ ਖ਼ਾਤਮੇ ਵਾਲੀ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਬੈਠਕ ਮੌਕੇ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ, ਕੋਰ ਕਮੇਟੀ ਮੈਂਬਰ ਸੂਰਤ ਸਿੰਘ ਬਹਿਰਾਮ ਕੇ ਜ਼ਿਲ੍ਹਾ ਜਨ: ਸਕੱਤਰ ਹਰਬੰਸ ਸਿੰਘ ਬਹਿਰਾਮ ਕੇ, ਸੁਖਵਿੰਦਰ ਸਿੰਘ ਕਾਲਾ ਇਕਾਈ ਪ੍ਰਧਾਨ, ਬਲਵੀਰ ਸਿੰਘ ਨੰਬਰਦਾਰ, ਬੂਟਾ ਸਿੰਘ ਮਰਾਟੀ, ਤਰਲੋਕ ਸਿੰਘ, ਨਛੱਤਰ ਸਿੰਘ, ਹਰਨੇਕ ਸਿੰਘ ਦੌਲਤਪੁਰਾ ਬਲਾਕ ਪ੍ਰਧਾਨ, ਸੰਤਾ ਸਿੰਘ, ਮਲਕੀਤ ਸਿੰਘ, ਹਰਮੇਲ ਸਿੰਘ, ਇਕਬਾਲ ਸਿੰਘ ਖੰਬੇ, ਹਰਦਿਆਲ ਸਿੰਘ ਸ਼ਾਹ ਵਾਲਾ, ਟੇਕ ਸਿੰਘ, ਮਨਪ੍ਰੀਤ ਸਿੰਘ ਸ਼ਾਹ ਵਾਲਾ, ਨੰਬਰਦਾਰ ਕਾਰਜ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ 300 ਖਿਡਾਰੀ ਜ਼ੋਨ ਪੱਧਰ ਦੀਆਂ ਖੇਡਾਂ 'ਚ ਲੈਣਗੇ ਭਾਗ-ਪਿ੍ੰਸੀਪਲ ਅਮਰਦੀਪ ਸਿੰਘ ਅਗਲੀ ਖ਼ਬਰ ਸੀ. ਆਰ. ਓ. ਪੰਜਾਬ ਨੇ ਦਕਸ਼ ਪ੍ਰਜਾਪਤ ਮਹਾਰਾਜ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।