31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ 300 ਖਿਡਾਰੀ ਜ਼ੋਨ ਪੱਧਰ ਦੀਆਂ ਖੇਡਾਂ 'ਚ ਲੈਣਗੇ ਭਾਗ-ਪਿ੍ੰਸੀਪਲ ਅਮਰਦੀਪ ਸਿੰਘ

ਅਜੀਤ ਡੈਸਕ 21-07-2025
ਫ਼ਤਿਹਗੜ੍ਹ ਪੰਜਤੂਰ, 20 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਜੋ ਕਿ ਸਮੇਂ ਦੇ ਅਨੁਸਾਰ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਐਨ. ਸੀ. ਸੀ. ਤੇ ਹੋਰ ਵੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ, ਇਸੇ ਤਰ੍ਹਾਂ ਹੀ 69ਵੀਂਆਂ ਸਕੂਲ ਜ਼ੋਨਲ ਪੱਧਰ ਖੇਡਾਂ 2025-26 'ਚ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਦੇ 300 ਖਿਡਾਰੀ ਬੇਸਬਾਲ, ਸਾਫਟਬਾਲ, ਕਰਾਟੇ, ਬਾਸਕਟਬਾਲ, ਨੈੱਟਬਾਲ, ਲਾਅਨ ਟੈਨਿਸ, ਵਾਲੀਬਾਲ, ਰੱਸਾਕਸ਼ੀ ਆਦਿ ਵਿਚ ਭਾਗ ਲੈਣਗੇ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ. ਡੀ. ਰਣਜੀਤ ਕੌਰ ਸੰਧੂ ਨੇ ਖਿਡਾਰੀਆਂ ਨੂੰ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਜੋ ਕਿ ਸਾਨੂੰ ਅਨੁਸ਼ਾਸਨ 'ਚ ਰਹਿਣਾ ਸਿਖਾਉਂਦੀਆਂ ਹਨ | ਜੇਕਰ ਵਿਦਿਆਰਥੀ ਇਸੇ ਤਰ੍ਹਾਂ ਹੀ ਮਨ ਲਗਾ ਕੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਗੇ ਤਾਂ ਇਕ ਦਿਨ ਉਹ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ 'ਤੇ ਖੇਡ ਸਕਣਗੇ | ਜਿਸ ਨਾਲ ਉਨ੍ਹਾਂ ਦੇ ਨਾਂਅ ਦੇ ਨਾਲ ਨਾਲ ਸਕੂਲ ਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਨਾਂਅ ਵੀ ਰੌਸ਼ਨ ਹੋਵੇਗਾ | ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਨੇ ਵੀ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਡੀ. ਪੀ. ਈ. ਗਗਨਦੀਪ ਕੌਰ, ਕੋਚ ਅਮਨਦੀਪ ਸ਼ਰਮਾ, ਸੁਰਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਨੇ ਖਿਡਾਰੀਆਂ ਨੂੰ ਖੇਡ ਦੇ ਮੈਦਾਨ ਵਿਚ ਵਧੀਆ ਖੇਡਣ ਦੇ ਗੁਰ ਸਿਖਾਏ |
ਪਿਛਲੀ ਖ਼ਬਰ 25 ਦੀ ਰੈਲੀ ਦੇ ਸੰਬੰਧ 'ਚ ਕਿਰਤੀ ਕਿਸਾਨ ਯੂਨੀਅਨ ਨੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਬੀ. ਕੇ. ਯੂ. ਪੰਜਾਬ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।