31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ੋ੍ਰਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਡੈਲੀਗੇਟਾਂ ਦਾ ਇਜਲਾਸ ਪਿੰਡ ਬੁੱਟਰ ਕਲਾਂ ਵਿਖੇ 24 ਨੂੰ

ਅਜੀਤ ਡੈਸਕ 21-07-2025
ਬੱਧਨੀ ਕਲਾਂ, 20 ਜੁਲਾਈ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਅਗਵਾਈ 'ਚ ਹਰਭੁਪਿੰਦਰ ਸਿੰਘ ਲਾਡੀ ਦੇ ਗ੍ਰਹਿ ਪਿੰਡ ਬੁੱਟਰ ਕਲਾਂ ਵਿਖੇ ਹੋਈ, ਇਸ ਦੌਰਾਨ ਹੋਰ ਪੰਥਕ ਵਿਚਾਰਾ ਕਰਨ ਉਪਰੰਤ ਹਰਭੁਪਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ ਜਿਥੇ 11 ਅਗਸਤ ਨੂੰ ਜਨਰਲ ਇਜਲਾਸ ਬੁਲਾਇਆ ਗਿਆ ਹੈ, ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ ਦੇ ਡੈਲੀਗੇਟਾਂ ਦਾ ਇਜਲਾਸ 24 ਜੁਲਾਈ ਨੂੰ ਸਵੇਰੇ 9-30 ਵਜੇ ਪਿੰਡ ਬੁੱਟਰ ਕਲਾਂ ਦੇ ਗੁਰਦੁਆਰਾ ਸਾਹਿਬ ਪੱਤੀ ਭੁੱਲਰ ਵਿਖੇ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਵੱਧ ਤੋਂ ਵੱਧ ਡੈਲੀਗੇਟਾਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੋ ਪੰਥ ਪ੍ਰਵਾਨਿਤ ਲੀਡਰਸ਼ਿਪ ਦੇਣ ਦੇ ਆਦੇਸ਼ ਹਨ ਉਸ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ | ਇਸ ਮੌਕੇ ਬਲਦੇਵ ਸਿੰਘ ਫ਼ੌਜੀ, ਹਰਮੇਲ ਸਿੰਘ ਪ੍ਰਧਾਨ, ਪਿ੍ੰਸੀਪਲ ਸੁਖਚੈਨ ਸਿੰਘ ਆਦਿ ਸਮੇਤ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਜਸਪ੍ਰੀਤ ਸਿੰਘ ਜੱਸੀ ਦੀ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ 25 ਦੀ ਰੈਲੀ ਦੇ ਸੰਬੰਧ 'ਚ ਕਿਰਤੀ ਕਿਸਾਨ ਯੂਨੀਅਨ ਨੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।