31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨੱਥੂਵਾਲਾ ਗਰਬੀ ਵਿਖੇ ਮਨਾਇਆ ਜਾਵੇਗਾ ਦਸਤਾਰ ਮੁਕਾਬਲਾ ਤੇ ਵਣ ਮਹਾਂਉਤਸਵ

ਅਜੀਤ ਡੈਸਕ 21-07-2025
ਨੱਥੂਵਾਲਾ ਗਰਬੀ, 20 ਜੁਲਾਈ (ਨਵਦੀਪ ਸਿੰਘ)-ਰਾਜਵੀਰ ਸਿੰਘ ਭਲੂਰੀਆ ਪ੍ਰਧਾਨ ਮਾਲਵਾ ਜੋਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਅਗਵਾਈ 'ਚ ਜਲਦ ਹੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਦਸਤਾਰ ਸਜਾਓ' ਮੁਕਾਬਲਾ ਨੱਥੂਵਾਲਾ ਗਰਬੀ ਵਿਖੇ ਕਰਵਾਇਆ ਜਾ ਰਿਹਾ ਹੈ ਤੇ ਇਸ ਦੌਰਾਨ ਮੁਕਾਬਲੇ 'ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਤਗਮੇ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਜੋ ਬੱਚੇ ਇਨ੍ਹਾਂ ਮੁਕਾਬਲਿਆਂ 'ਚੋਂ ਜੇਤੂ ਹੋਣਗੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵਾਤਾਵਰਨ ਦੀ ਸ਼ੁੱਧਤਾ ਵਾਸਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਮਾਲਵਾ ਜੋਨ ਵਲੋਂ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਵਿਸ਼ੇਸ਼ ਸਹਿਯੋਗ ਨਾਲ 'ਵਣ ਮਹਾਂਉਤਸਵ' ਮਨਾਇਆ ਜਾ ਰਿਹਾ ਹੈ, ਜਿਸ 'ਚ 1100 ਬੂਟੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਹਨ | ਵਰਨਣਯੋਗ ਹੈ ਕਿ ਵਿਸ਼ਵ ਪੰਜਾਬੀ ਸਭਾ ਕੈਨੇਡਾ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ | ਇਸ ਦੀਆਂ ਦੁਨੀਆਂ ਭਰ ਵਿਚ ਵੱਖ-ਵੱਖ ਦੇਸ਼ਾਂ ਵਿਚ ਇਕਾਈਆਂ ਸਥਾਪਤ ਹੋ ਚੁੱਕੀਆਂ ਹਨ |
ਪਿਛਲੀ ਖ਼ਬਰ ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ਼ਹੀਦ ਜਸਪ੍ਰੀਤ ਸਿੰਘ ਜੱਸੀ ਦੀ ਸਾਲਾਨਾ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।