31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 21-07-2025
ਕੋਟ ਈਸੇ ਖਾਂ, 20 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਜੁਝਾਰੂ ਨੌਜਵਾਨ ਆਗੂ ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਪਿੰਡ ਭਾਗਪੁਰ ਗਗੜਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਹਾਈਕਮਾਨ ਵਲੋਂ ਉਨ੍ਹਾਂ ਨੂੰ ਯੂਥ ਵਿੰਗ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ | ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ 'ਚ ਨਵੇਂ ਪੁਰਾਣੇ ਆਗੂਆਂ, ਵਰਕਰਾਂ ਵਲੋਂ ਸਵਾਗਤ ਕੀਤਾ ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪ੍ਰਧਾਨ ਵੀ ਰਹਿ ਚੁੱਕੇ ਹਨ | ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਨਿਰਸਵਾਰਥ ਤੇ ਇਮਾਨਦਾਰੀ ਨਾਲ ਆਪਣੇ ਸਾਥੀ ਵਲੰਟੀਅਰਾਂ ਨਾਲ ਕੰਮ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਲਗਾਤਾਰ ਅਹਿਮ ਰੋਲ ਅਦਾ ਕੀਤਾ ਅਤੇ ਪਾਰਟੀ ਦੇ ਹਰ ਚੰਗੇ ਮਾੜੇ ਸਮੇਂ ਵਿਚ ਡਟ ਕੇ ਸਾਥ ਦਿੱਤਾ | ਆਪਣੀ ਇਸ ਨਿਯੁਕਤੀ ਨੂੰ ਲੈ ਕੇ ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਨੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਕੇ ਜ਼ਿਲੇ੍ਹ ਅੰਦਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੂੰ ਜਥੇਬੰਦਕ ਤੌਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ 'ਆਪ' ਸਰਕਾਰ ਵਲੋਂ ਚੱਲ ਰਹੀਆਂ ਭਲਾਈ ਯੋਜਨਾਵਾਂ ਤੇ ਹੋਰ ਵੱਖ-ਵੱਖ ਵਰਗਾਂ ਲਈ ਸਕੀਮਾਂ ਤੋਂ ਵੀ ਲੋੜਵੰਦਾਂ ਨੂੰ ਜਾਣੰੂ ਕਰਵਾਇਆ ਜਾਵੇਗਾ ਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਈਆਂ ਜਾਣਗੀਆਂ |
ਪਿਛਲੀ ਖ਼ਬਰ ਭਾਰਤੀ ਵਾਲਮੀਕਿ ਧਰਮ ਸਮਾਜ ਨੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਮਨਾਇਆ ਜਾਵੇਗਾ ਦਸਤਾਰ ਮੁਕਾਬਲਾ ਤੇ ਵਣ ਮਹਾਂਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।