31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਰਤੀ ਵਾਲਮੀਕਿ ਧਰਮ ਸਮਾਜ ਨੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 21-07-2025
ਮੋਗਾ, 20 ਜੁਲਾਈ (ਅਸ਼ੋਕ ਬਾਂਸਲ)-ਭਾਰਤੀ ਵਾਲਮੀਕਿ ਧਰਮ ਸਮਾਜ ਰਜਿ: ਭਾਵਾਧਸ ਸੰਗਠਨ ਮੋਗਾ ਦੇ ਪ੍ਰਧਾਨ ਨਰੇਸ਼ ਬੋਹਤ ਦੀ ਪ੍ਰਧਾਨਗੀ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ | ਇਸ ਮੌਕੇ ਸਮਾਜ ਸੇਵੀ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਨੇ ਕਿਹਾ ਕਿ ਮੈਂ ਸ਼ਹਿਰ ਵਾਸੀਆਂ ਤੇ ਆਪਣੇ ਵਾਲਮੀਕਿ ਸਮਾਜ ਦੇ ਲੋਕਾਂ ਦੇ ਚੰਗੇ ਕੰਮਾਂ ਦੇ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਹਾਂ, ਉਨ੍ਹਾਂ ਵਾਲਮੀਕਿ ਸਮਾਜ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਅੱਜ ਕੱਲ੍ਹ ਨਸ਼ੇ ਵਰਗੀਆਂ ਭਿਆਨਕ ਚੀਜ਼ਾਂ ਤੋਂ ਆਪਣੇ ਆਪ ਨੂੰ ਹਮੇਸ਼ਾ ਦੂਰ ਰੱਖੋ ਅਤੇ ਜ਼ਿਆਦਾ ਤੋਂ ਜ਼ਿਆਦਾ ਸਮਾਜ ਸੇਵੀ ਕੰਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਓ ਤੇ ਆਪਣੀ ਪੜ੍ਹਾਈ ਵੱਲ ਧਿਆਨ ਦੇ ਕੇ ਸਮਾਜ ਤੇ ਆਪਣੇ ਆਪ ਨੂੰ ਬੁਲੰਦੀਆਂ 'ਤੇ ਲੈ ਕੇ ਜਾਓ | ਇਸ ਮੌਕੇ ਉਨ੍ਹਾਂ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਪ੍ਰਧਾਨ ਨਰੇਸ਼ ਬੋਹਤ ਤੇ ਸਾਰੇ ਮੈਂਬਰਾਂ ਦਾ ਸਨਮਾਨ ਦੇਣ ਦੇ ਲਈ ਧੰਨਵਾਦ ਕੀਤਾ | ਇਸ ਮੌਕੇ ਅਸ਼ੋਕ ਕੁਮਾਰ, ਪੇਂਟਰ ਰੌਸ਼ਨ ਲਾਲ, ਬਿੱਲੂ, ਤੇਜਪਾਲ ਭੱਟੀ, ਲਵ ਬੋਹਤ, ਦੀਪਕ ਖੈਰਾਲੀਆ, ਸਚਿਨ ਕੁਮਾਰ, ਅਸ਼ੋਕ ਲੋਹਾਰਾ, ਭਜਨ ਲਾਲ ਬਿੱਟੂ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨ ਕਰਨ ਵਾਲੇ ਸਿਖਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਐਡਵੋਕੇਟ ਗੁਰਰਾਜ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।