ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਵਲੋਂ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਸਮਾਧਾਨ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਤੇ ਮੌਕੇ 'ਤੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ | ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੀ ਹੈ | ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਦਰਖਾਸਤਾਂ ਦਾ ਜਲਦ ਨਿਪਟਾਰਾ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਾਰੇ ਥਾਣਿਆਂ ਤੇ ਦਫ਼ਤਰਾਂ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਮਸਲਿਆਂ ਨੂੰ ਜਲਦ ਹੱਲ ਕੀਤਾ ਜਾ ਸਕੇ ਤੇ ਇਕ ਜ਼ਿੰਮੇਵਾਰ ਤੇ ਸੁਚਾਰੂ ਪੁਲਿਸ ਪ੍ਰਸ਼ਾਸਨ ਦਿੱਤਾ ਜਾ ਸਕੇ |