ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਬਾਰਿਸ਼ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਬਾਰਿਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆਂ ਹੈ | ਪਿੰਡ ਉਦੇਕਰਨ ਵਿਖੇ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ ਤੇ ਹੋਰ ਮੀਂਹ ਪੈਣ ਦੇ ਅਸਾਰ ਬਣੇ ਹੋਏ ਹਨ, ਜਿਸ ਕਰਕੇ ਇਸ ਨੀਵੇਂ ਖੇਤਰ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫ਼ਸਲ ਬਹਾਲ ਹੋਣ ਦੀ ਉਮੀਦ ਘੱਟ ਹੈ | ਇਸ ਤੋਂ ਇਲਾਵਾ ਬੂੜਾ ਗੁੱਜਰ ਡਰੇਨ ਉਛਲਣ ਨਾਲ ਵੀ ਕਈ ਸਾਲਾਂ ਤੋਂ ਜਿਸ ਸਾਲ ਜ਼ਿਆਦਾ ਮੀਂਹ ਆਉਂਦੇ ਹਨ, ਫਸਲਾਂ ਦਾ ਨੁਕਸਾਨ ਹੁੰਦਾ ਹੈ | ਉਨ੍ਹਾਂ ਪਿੰਡ ਉਦੇਕਰਨ ਤੋਂ ਇਲਾਵਾ ਪਿੰਡ ਬੂੜਾ ਗੁੱਜਰ ਵਿਖੇ ਪਹੁੰਚ ਕੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ | ਅਕਾਲੀ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੁੱਬੀਆਂ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਸੰਬੰਧਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਅੱਗੇ ਤੋਂ ਹੋਰ ਨੁਕਸਾਨ ਤੋਂ ਬਚਾਅ ਲਈ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਆਉਣ ਕਰਕੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਡਰ ਬਣਿਆ ਹੋਇਆ ਹੈ | ਇਸ ਮੌਕੇ ਸ਼ਮਿੰਦਰ ਸਿੰਘ ਸੰਧੂ, ਮੁਕੇਸ਼