01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਿਹਤ ਜਾਂਚ ਤੇ ਆਯੁਸ਼ਮਾਨ ਭਾਰਤ ਕਾਰਡ ਸੰਬੰਧੀ ਕੈਂਪ ਲਗਾਇਆ

ਅਜੀਤ ਡੈਸਕ 21-07-2025
ਫ਼ਰੀਦਕੋਟ, 20 ਜੁਲਾਈ (ਸਤੀਸ਼ ਬਾਗ਼ੀ)-ਸ੍ਰੀ ਗੇਲਾ ਰਾਮ ਗੇਰਾ ਦੀ ਯਾਦ 'ਚ ਆਯੁਸ਼ਮਾਨ ਭਾਰਤ ਕਾਰਡ ਤਿਆਰ ਕਰਨ ਤੇ ਲੋੜਵੰਦ ਲੋਕਾਂ ਦੇ ਮੁਫ਼ਤ ਸਿਹਤ ਜਾਂਚ ਲਈ ਆਯੁਰਵੈਦਿਕ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤਾ | ਉਨ੍ਹਾਂ ਗੇਰਾ ਪਰਿਵਾਰ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਡਾ. ਵਿਸ਼ਵਦੀਪ ਗੋਇਲ ਮੈਡੀਕਲ ਕਮਿਸ਼ਨਰ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਾਨੂੰ ਗੇਰਾ ਪਰਿਵਾਰ ਵਾਂਗ ਸਮਾਜ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ | ਕੈਂਪ 'ਚ ਡਾ. ਲਵਪ੍ਰੀਤ ਕੌਰ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦੀ ਅਗਵਾਈ ਹੇਠ ਡਾ. ਰੋਹਿਤ ਮੌਂਗਾ ਸਹਾਇਕ ਮੈਡੀਕਲ ਅਫ਼ਸਰ ਨੇ 150 ਮਰੀਜ਼ਾਂ ਦਾ ਨਿਰੀਖਣ ਕੀਤਾ | ਸਾਬਕਾ ਐਮ. ਸੀ. ਦਰਸ਼ਨ ਗੇਰਾ ਨੇ ਆਏ ਹੋਏ ਮਹਿਮਾਨਾਂ ਤੇ ਡਾਕਟਰਾਂ ਦੀ ਟੀਮ ਦਾ ਸਵਾਗਤ ਕੀਤਾ | ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਪ੍ਰੇਮ ਗੇਰਾ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਪਿਤਾ ਸਵ. ਗੇਲਾ ਰਾਮ ਗੇਰਾ ਦੀ ਯਾਦ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾ ਤੇ ਲੰਗਰ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਦੇ ਹਨ | ਅਰੋੜ ਮਹਾਂ ਸਭਾ ਦੇ ਪ੍ਰਧਾਨ ਰਮੇਸ਼ ਗੇਰਾ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਰਿੰਦਰ ਗੇਰਾ, ਜਤਨ ਗੇਰਾ, ਵਿਨੋਦ ਗੇਰਾ, ਹਿਮਾਂਸ਼ੂ ਗੇਰਾ, ਵਿਜੇਂਦਰ ਵਿਨਾਇਕ, ਤਰਸੇਮ ਕਟਾਰੀਆ, ਪਿ੍ੰਸੀਪਲ ਸੁਰੇਸ਼ ਅਰੋੜਾ, ਕੇਵਲ ਕਿ੍ਸ਼ਨ ਕਟਾਰੀਆ, ਅਰਵਿੰਦ ਛਾਬੜਾ ਤੇ ਸੋਨੂੰ ਗੇਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਬੁਲੰਦ ਖਿਆਲਾਂ ਦੇ ਅਹਿਸਾਸ' ਕਿਤਾਬ ਦਾ ਲੋਕ-ਅਰਪਣ ਸਮਾਗਮ ਯਾਦਗਾਰੀ ਹੋ ਨਿੱਬੜਿਆ ਜੈਤੋ ਦੀ ਪਬਲਿਕ ਲਾਇਬ੍ਰੇਰੀ ਨੂੰ ਪ... ਅਗਲੀ ਖ਼ਬਰ ਆਯੁਰਵੈਦਿਕ ਤੇ ਹੋਮਿਓਪੈਥੀ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।