22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜ਼ਿਲ੍ਹੇ ਦੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਕਰਵਾਈ ਕਰੀਅਰ ਕਾਨਫ਼ਰੰਸ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਚੰਗਾ ਕਰੀਅਰ ਬਣਾਉਣ ਲਈ ਗਾਈਡੈਂਸ ਸੈਮੀਨਾਰ ਤੇ ਕਰੀਅਰ ਕਾਨਫ਼ਰੰਸਾਂ ਕਰਵਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਡਿੰਪਲ ਥਾਪਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਲੋਂ ਬਲਾਕ ਨਿਹਾਲ ਸਿੰਘ ਵਾਲਾ, ਧਰਮਕੋਟ-1 ਅਤੇ ਧਰਮਕੋਟ-2 ਦੇ 12ਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫ਼ਰੰਸ ਲਗਾਈ ਗਈ, ਜਿਸ 'ਚ ਵੱਖ-ਵੱਖ ਕਿੱਤਾ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਪਣਾ ਕਰੀਅਰ ਬਣਾਉਣ ਲਈ ਸਹੀ ਰਾਹ ਚੁਣ ਸਕਣ | ਸੈਮੀਨਾਰ 'ਚ ਬਲਜੋਤ ਸਿੰਘ ਮਾਨ ਮੱਛੀ ਪਾਲਣ ਅਫ਼ਸਰ ਮੋਗਾ ਵਲੋਂ ਵਿਦਿਆਰਥੀਆਂ ਨੂੰ ਵੈਟਰਨਰੀ, ਐਗਰੀਕਲਚਰ, ਡੇਅਰੀ ਆਦਿ ਕਿੱਤਿਆਂ ਨਾਲ ਸੰਬੰਧਿਤ ਕੋਰਸਾਂ, ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਪ੍ਰੋਫੈਸਰ ਪੋਲੀਟੈਕਨਿਕ ਕਾਲਜ ਵਲੋਂ ਟੈਕਨੀਕਲ ਐਜੂਕੇਸ਼ਨ, ਆਰਟਸ, ਕਾਮਰਸ ਕੋਰਸਾਂ ਬਾਰੇ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਗਈ | ਰੌਸ਼ਨਜੀਤ ਸਿੰਘ ਨੀਤੀ ਫਾਊਾਡੇਸ਼ਨ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਤੋਂ ਇਲਾਵਾ ਬਲਰਾਜ ਸਿੰਘ ਖਹਿਰਾ ਕਰੀਅਰ ਕੌਂਸਲਰ ਵਲੋਂ ਵਿਦਿਆਰਥੀਆਂ ਨੂੰ ਇਕ ਚੰਗਾ ਕਰੀਅਰ ਬਣਾਉਣ ਲਈ ਬਹੁਤ ਸਾਰੇ ਨੁਕਤੇ ਸਾਂਝੇ ਕੀਤੇ ਗਏ |
ਪਿਛਲੀ ਖ਼ਬਰ ਡਰੋਲੀ ਜ਼ੋਨ 2025-26 ਖੇਡ ਮੁਕਾਬਲੇ ਬਲੂਮਿੰਗ ਬਡਜ਼ ਚੰਦ ਨਵਾਂ ਵਿਖੇ ਹੋਏ ਸ਼ੁਰੂ ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਦੋ ਮੈਂਬਰਾਂ ਨੂੰ ਜ਼ਿਲ੍ਹਾ ਕੈਬਨਿਟ 'ਚ ਕੀਤਾ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।