22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਆਪ' ਆਗੂ ਅਜੇ ਸ਼ਰਮਾ ਤੇ ਰਿੰਪੀ ਗਰੇਵਾਲ ਨੇ ਕੀਤੀ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਗੁਰਤੇਜ ਸਿੰਘ ਬੱਬੀ)-ਆਪ ਪਾਰਟੀ ਦੇ ਟਕਸਾਲੀ ਤੇ ਸੀਨੀਅਰ ਆਗੂ ਡਾਇਰੈਕਟਰ ਲਾਰਜ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਪੰਜਾਬ ਅਜੇ ਸ਼ਰਮਾ ਤੇ ਉਨ੍ਹਾਂ ਦੀ ਧਰਮ ਪਤਨੀ 'ਆਪ' ਮਹਿਲਾ ਵਿੰਗ ਦੇ ਆਗੂ ਰਿੰਪੀ ਗਰੇਵਾਲ ਨੇ ਮੁਨੀਸ਼ ਸਿਸੋਦੀਆ ਨਾਲ ਇਕ ਮੁਲਾਕਾਤ ਕੀਤੀ ਜਿਥੇ ਮੌਜੂਦਾ ਸਿਆਸੀ ਸਰਗਰਮੀਆਂ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਚਰਚਾ ਕੀਤੀ ਗਈ | ਇਸ ਸੰਬੰਧੀ ਅਜੇ ਸ਼ਰਮਾ ਨੇ ਦੱਸਿਆ ਕਿ ਇਹ ਮੁਲਾਕਾਤ ਸਿਆਸੀ ਤੌਰ 'ਤੇ ਬੜੀ ਅਹਿਮ ਸੀ ਜਿਥੇ ਉਨ੍ਹਾਂ ਜ਼ਿਲ੍ਹਾ ਮੋਗਾ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਡਟਣ ਲਈ ਡਿਊਟੀ ਲਗਾਈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਟਕਸਾਲੀ ਆਗੂ ਹਨ ਤੇ ਮੋਗਾ ਜ਼ਿਲੇ੍ਹ 'ਚ 'ਆਪ' ਦਾ ਬੂਟਾ ਵੀ ਉਨ੍ਹਾਂ ਵਲੋਂ ਲਗਾਇਆ ਗਿਆ ਹੈ ਅਤੇ ਅੱਜ ਮੋਗਾ ਜ਼ਿਲੇ੍ਹ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ 'ਆਪ' ਦੇ ਵਿਧਾਇਕ ਹਨ | ਉਨ੍ਹਾਂ ਕਿਹਾ ਕਿ ਉਹ ਟਕਸਾਲੀ ਆਗੂ ਹੋਣ ਦੇ ਨਾਤੇ ਪਾਰਟੀ ਨੂੰ ਚੋਣ ਲੜਨ ਲਈ ਬੇਨਤੀ ਕਰਨਗੇ ਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਯਕੀਨਨ ਉਹ ਜਿੱਤ ਪ੍ਰਾਪਤ ਕਰਨਗੇ ਤੇ ਮੋਗਾ ਹਲਕੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤੇ ਉਹ ਵੀ ਚਾਹੁੰਦੇ ਹਨ ਕਿ ਉਹ ਚੋਣ ਲੜਨ | ਅਜੇ ਸ਼ਰਮਾ ਨੇ ਕਿਹਾ ਕਿ ਅੱਜ 'ਆਪ' ਦੀ ਸਰਕਾਰ ਸਮੇਂ ਸੂਬੇ ਅੰਦਰ ਜੋ ਵਿਕਾਸ ਕਾਰਜ ਹੋਏ ਉਹ ਆਪਣੇ ਆਪ 'ਚ ਇਕ ਮਿਸਾਲ ਹੈ ਅਤੇ ਸਾਲ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣਾ ਕੇ ਬਣਾਏਗੀ |
ਪਿਛਲੀ ਖ਼ਬਰ ਸਾਬਕਾ ਸੈਨਿਕ ਸੰਯੁਕਤ ਕਾਰਜਕਾਰਨੀ ਕਮੇਟੀ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਡਰੋਲੀ ਜ਼ੋਨ 2025-26 ਖੇਡ ਮੁਕਾਬਲੇ ਬਲੂਮਿੰਗ ਬਡਜ਼ ਚੰਦ ਨਵਾਂ ਵਿਖੇ ਹੋਏ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।