22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਲਈ ਪੰਜਾਬ ਸਰਕਾਰ ਵਚਨਬੱਧ

ਅਜੀਤ ਡੈਸਕ 22-07-2025
ਧਰਮਕੋਟ, 21 ਜੁਲਾਈ (ਪਰਮਜੀਤ ਸਿੰਘ)-ਅਸੀਂ ਜਲਾਲਾਬਾਦ ਪੂਰਬੀ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਧੰਨਵਾਦ ਕਰਦੇ ਹਾਂ | ਜਿਨ੍ਹਾਂ ਦੇ ਯਤਨਾਂ ਬਦੌਲਤ ਅੱਜ ਸਾਡੇ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਡੇਢ ਕਰੋੜ ਦੀ ਰਾਸ਼ੀ ਪ੍ਰਾਪਤ ਹੋਈ ਸੀ | ਉਸ ਦੇ ਨਾਲ ਪਹਿਲੇ ਪੜਾਅ ਵਿਚ ਤਿੰਨ ਕਮਰਿਆਂ ਦਾ ਲੈਂਟਰ ਲਗਪਗ 2500 ਸਕੇਅਰ ਫੁੱਟ ਪਾਇਆ ਗਿਆ | ਇਸ ਮੌਕੇ ਸਤਵੀਰ ਸਿੰਘ ਸੱਤੀ ਪ੍ਰਧਾਨ ਟਰੱਕ ਯੂਨੀਅਨ ਧਰਮਕੋਟ ਤੇ ਸਰਪੰਚ ਜਲਾਲਾਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਨੇ ਇਸ ਲੈਂਟਰ ਪਾਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ, ਪਿ੍ੰਸੀਪਲ ਪ੍ਰਭਦੀਪ ਕੌਰ, ਮਾਸਟਰ ਸੁਖਦੇਵ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਹਰਜਿੰਦਰ ਸਿੰਘ, ਨਿਰਮਲ ਸਿੰਘ ਵਾਈਸ ਪ੍ਰਧਾਨ ਕੋਆਪਰੇਟਿਵ ਸੋਸਾਇਟੀ, ਨਿਰਮਲ ਸਿੰਘ, ਸੁਬੇਗ ਸਿੰਘ, ਪ੍ਰਧਾਨ ਜੀਤ ਸਿੰਘ ਮੈਂਬਰ, ਬਲਵੰਤ ਸਿੰਘ ਸਮਰਾ, ਚਰਨਜੀਤ ਸਿੰਘ ਸਮਰਾ, ਅੰਗਰੇਜ਼ ਸਿੰਘ ਜ਼ਿਲ੍ਹਾ ਪ੍ਰਧਾਨ ਰੰਘਰੇਟਾ ਦਲ, ਹਰਜਿੰਦਰ ਸਿੰਘ ਜਿੰਦੀ, ਸੋਨੂੰ ਅਰੋੜਾ, ਰਾਮ ਸਿੰਘ, ਰਾਜੂ, ਬਲਜੀਤ ਕੌਰ ਚੇਅਰਮੈਨ ਪਰਸਵਕ ਕਮੇਟੀ, ਮਾਸਟਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਨੇ ਪਰਮਪਾਲ ਤਖ਼ਤੂਪੁਰਾ ਦੀ ਸਿਆਸੀ ਸਥਿਤੀ ਕੀਤੀ ਮਜ਼ਬੂਤ ਅਗਲੀ ਖ਼ਬਰ ਰਜਿੰਦਰਾ ਸਕੂਲ ਦੇ ਬੱਚਿਆਂ ਨੂੰ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।