22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੰਵਿਧਾਨ ਬਚਾਓ ਰੈਲੀ ਨੇ ਪਰਮਪਾਲ ਤਖ਼ਤੂਪੁਰਾ ਦੀ ਸਿਆਸੀ ਸਥਿਤੀ ਕੀਤੀ ਮਜ਼ਬੂਤ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਹੋਈ ਸੂਬਾ ਪੱਧਰੀ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ 'ਚ ਟਕਸਾਲੀ ਕਾਂਗਰਸੀ ਆਗੂ ਜਗਰੂਪ ਸਿੰਘ ਤਖ਼ਤੂਪੁਰਾ ਦੇ ਫ਼ਰਜ਼ੰਦ ਪਰਮਪਾਲ ਸਿੰਘ ਤਖ਼ਤੂਪੁਰਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਤੇ ਸਾਬਕਾ ਚੇਅਰਮੈਨ ਨੇ ਇਕੱਠ ਪੱਖੋਂ ਸਾਰੇ ਰਿਕਾਰਡ ਤੋੜ ਦਿੱਤੇ, ਜਿਸ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਕੱਠ ਵੇਖ ਕੇ ਬਾਗ਼ੋ-ਬਾਗ਼ ਹੋ ਗਏ ਤੇ ਉਨ੍ਹਾਂ ਨੇ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਆਪਣਾ ਥਾਪੜਾ ਵੀ ਦਿੱਤਾ | ਦੱਸ ਦੇਈਏ ਕਿ ਪਰਮਪਾਲ ਸਿੰਘ ਤਖ਼ਤੂਪੁਰਾ ਕਾਂਗਰਸ ਦੇ ਉਹ ਨੌਜਵਾਨ ਆਗੂ ਹਨ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ 'ਚ ਸਰਗਰਮੀ ਨਾਲ ਵਿਚਰ ਰਹੇ ਹਨ ਤੇ ਉਨ੍ਹਾਂ ਨੇ ਜ਼ਿਲ੍ਹਾ ਮੋਗਾ 'ਚ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਤੇ ਉਹ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਨ ਤੇ ਉਨ੍ਹਾਂ ਨੇ ਪਾਰਟੀ ਪ੍ਰਤੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਰਮਪਾਲ ਸਿੰਘ ਤਖ਼ਤੂਪੁਰਾ ਹਲਕਾ ਮੋਗਾ ਦੇ ਯੂਥ ਵਰਕਰਾਂ 'ਚ ਆਪਣਾ ਚੰਗਾ ਅਸਰ ਰਸੂਖ਼ ਰੱਖਦੇ ਹਨ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਲੜਾਉਂਦੀ ਹੈ ਤਾਂ ਪਰਮਪਾਲ ਸਿੰਘ ਤਖ਼ਤੂਪੁਰਾ ਆਪਣੀ ਜਿੱਤ ਯਕੀਨੀ ਬਣਾਉਣਗੇ |
ਪਿਛਲੀ ਖ਼ਬਰ ਐਸ. ਐਮ. ਐਮ. ਬੀ. ਸਕੂਲ 'ਚ ਖੇਡਾਂ ਕਰਵਾਈਆਂ ਅਗਲੀ ਖ਼ਬਰ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਲਈ ਪੰਜਾਬ ਸਰਕਾਰ ਵਚਨਬੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।