ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-ਸੰਤ ਮਹੇਸ਼ ਮੁਨੀ ਬੋਰੇ ਵਾਲੇ ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਇਕ ਰੋਜ਼ਾ ਖੇਡਾਂ ਕਰਵਾਈਆਂ ਗਈਆਂ | ਇਸ ਸਮੇਂ ਵਿਦਿਆਰਥੀਆਂ ਦੇ ਸਰੀਰਕ ਖੇਡਾਂ ਦਾ ਪ੍ਰਬੰਧ ਕੀਤਾ, ਇਸ ਦਾ ਪੂਰਾ ਪ੍ਰਬੰਧ ਸਕੂਲ ਦੇ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ ਧਾਲੀਵਾਲ, ਜਗਦੀਸ਼ ਰਾਜ ਸ਼ਰਮਾ ਤੇ ਡੀ. ਪੀ. ਈ. ਨਰਿੰਦਰ ਸਿੰਘ ਦੁਆਰਾ ਕੀਤਾ | ਇਨ੍ਹਾਂ ਖੇਡਾਂ ਵਿਚ ਨਰਸਰੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਅਥਲੈਟਿਕਸ 'ਚ 100 ਮੀਟਰ ਦੌੜ, 200 ਮੀਟਰ ਦੌੜ, ਫਰੋਗ ਦੌੜ, ਲੈਮਨ ਸਪੂਨ ਰੇਸ ਤੇ ਥ੍ਰੀ ਲੈੱਗ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ, ਫੁੱਟਬਾਲ ਤੇ ਰੱਸਾਕਸ਼ੀ ਦੇ ਕਰਵਾਏ ਗਏ ਮੁਕਾਬਲੇ ਆਕਰਸ਼ਨ ਦਾ ਕੇਂਦਰ ਰਹੇ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਜਿਥੇ ਖੇਡਾਂ ਦੀ ਮਹੱਤਤਾ ਦੱਸੀ ਉੱਥੇ ਹੀ ਉਨ੍ਹਾਂ ਕਿਹਾ ਕਿ ਸਰੀਰਕ ਵਿਕਾਸ ਲਈ ਖੇਡਾਂ ਬਹੁਤ ਜ਼ਰੂਰੀ ਹਨ | ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਵੀ ਵਿਸ਼ੇਸ਼ ਤੌਰ 'ਤੇ ਕੀਤਾ ਗਿਆ |