22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਅਣਚਾਹੇ/ਲਾਵਾਰਸ ਨਵਜਾਤ ਬੱਚੇ ਨੂੰ ਰੱਖਣ 'ਚ ਅਸਮਰੱਥ ਮਾਪੇ ਸਿਵਲ ਹਸਪਤਾਲ ਪੰਘੂੜੇ ਵਿਚ ਛੱਡ ਸਕਦੇ ਹਨ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਅਣਚਾਹੀ ਸੰਤਾਨ ਪੈਦਾ ਹੋਣ ਜਾਂ ਬੱਚਿਆਂ ਨੂੰ ਪਾਲਣ ਤੋਂ ਅਸਮਰਥ ਮਾਪੇ ਸਿਵਲ ਹਸਪਤਾਲ ਮੋਗਾ ਦੇ ਪੰਘੂੜੇ ਵਿਚ ਛੱਡ ਸਕਦੇ ਹਨ | ਪੰਘੂੜੇ ਵਿਚ ਆਏ ਬੱਚੇ ਦੀ ਬਾਲ ਭਵਨ ਦੇ ਕਰਮਚਾਰੀਆਂ ਵਲੋਂ ਸੰਭਾਲ ਲਈ ਉਸੇ ਸਮੇਂ ਚਾਰਾਜੋਈ ਸ਼ੁਰੂ ਕਰ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਇਸ ਪੰਘੂੜੇ ਵਿਚ ਬੱਚੇ ਦੀ ਸਾਂਭ-ਸੰਭਾਲ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ | ਇਹ ਪੰਘੂੜਾ ਅਣਚਾਹੇ, ਲਾਵਾਰਸ ਬੱਚਿਆਂ ਨੂੰ ਜ਼ਿੰਦਗੀ ਦੀ ਨਵੀਂ ਕਿਰਨ ਦੇਣ ਲਈ ਚੰਗਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਹ ਪੰਘੂੜਾ ਲਗਾਉਣ ਦਾ ਮਕਸਦ ਅਣਚਾਹੇ/ਲਾਵਾਰਸ ਬੱਚਿਆਂ ਨੂੰ ਜੀਵਨ ਦੇਣਾ ਹੈ | ਉਨ੍ਹਾਂ ਕਿਹਾ ਕਿ ਸਾਡੇ ਸਮਾਜ 'ਚ ਲੜਕੇ ਲੜਕੀ ਦਾ ਵਿਤਕਰਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇ ਅਤੇ ਜਨਮ ਲੈਣ ਵਾਲੇ ਹਰ ਬੱਚੇ ਨੂੰ ਆਪਣੇ ਮਾਂ ਬਾਪ ਦਾ ਪਿਆਰ ਮਿਲੇ, ਪਰ ਫਿਰ ਵੀ ਜੇਕਰ ਕੋਈ ਵਿਅਕਤੀ/ਮਾਂ ਬਾਪ ਆਪਣੇ ਨਵਜਾਤ ਬੱਚੇ ਨੂੰ ਰੱਖਣਾ ਨਹੀਂ ਚਾਹੁੰਦਾ ਤਾਂ ਉਹ ਬੱਚੇ ਨੂੰ ਇੱਧਰ ਓਧਰ ਸੁੱਟਣ ਦੀ ਥਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪੰਘੂੜੇ ਵਿਚ ਛੱਡ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਅਧਿਕਾਰ ਰੱਖਿਆ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੁਵੇਨਾਈਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ-2015 ਦੀ ਧਾਰਾ 35 (ਸਰੰਡਰ ਆਫ਼ ਚਿਲਡਰਨ) ਤਹਿਤ ਮਾਪੇ ਆਪਣੇ ਬੱਚਿਆਂ ਨੂੰ ਆਪਣੀ ਇੱਛਾ ਅਨੁਸਾਰ ਜ਼ਿਲ੍ਹੇ ਵਿਚ ਬਣੀ ਚਾਈਲਡ ਵੈਲਫੇਅਰ ਕਮੇਟੀ ਪਾਸ ਹਾਜ਼ਰ ਹੋ ਕੇ ਸਰੰਡਰ ਡੀਡ ਰਾਹੀਂ ਵੀ ਬੱਚਾ ਕਮੇਟੀ ਨੂੰ ਸੌਂਪ ਸਕਦੇ ਹਨ | ਕਮੇਟੀ ਵਲੋਂ ਮਾਪਿਆਂ ਨੂੰ 2 ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਬੱਚੇ ਨੂੰ ਸਰੰਡਰ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰ ਸਕਦੇ ਹਨ | ਜੇਕਰ ਮਾਪਿਆਂ ਵਲੋਂ ਆਪਣਾ ਫ਼ੈਸਲਾ ਬਦਲਿਆ ਜਾਂਦਾ ਹੈ ਤਾਂ ਉਹ ਬੱਚਾ ਵਾਪਸ ਲਿਜਾ ਸਕਦੇ ਹਨ, ਨਹੀਂ ਉਨ੍ਹਾਂ ਦੇ ਬੱਚੇ ਨੂੰ ਅਡਾਪਸ਼ਨ ਲਈ ਸਪੈਸ਼ੇਲਾਇਜੇਸ਼ਨ ਅਡਾਪਸ਼ਨ ਏਜੰਸੀ ਨੂੰ ਸੌਂਪਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮੋਗਾ ਦੇ ਦਫ਼ਤਰ ਜਿਹੜਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਹੈ, ਵਿਖੇ ਪਹੁੰਚ ਕਰ ਸਕਦੇ ਹਨ | ਇਸ ਤੋਂ ਇਲਾਵਾ ਪਰਮਜੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਦੇ ਮੋਬਾਈਲ ਨੰਬਰ 95018-22488 ਜਾਂ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਪੁਰੀ ਦੇ ਮੋਬਾਈਲ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਖੋਸਾ ਕੋਟਲਾ ਵਿਖੇ ਜਨਰਲ ਚੈੱਕਅਪ ਤੇ ਖ਼ੂਨਦਾਨ ਕੈਂਪ 1 ਅਗਸਤ ਨੂੰ -ਬਾਬਾ ਗੁਰਮੀਤ ਸਿੰਘ ਅਗਲੀ ਖ਼ਬਰ ਐਸ. ਐਮ. ਐਮ. ਬੀ. ਸਕੂਲ 'ਚ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।