22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੁਧਿਆਣਾ ਧਰਨੇ ਲਈ ਬਾਘਾ ਪੁਰਾਣਾ ਹਲਕੇ ਤੋਂ ਅਕਾਲੀ ਵਰਕਰਾਂ ਦਾ ਵੱਡਾ ਜਥਾ ਅੱਜ ਹੋਵੇਗਾ ਰਵਾਨਾ-ਮਾਹਲਾ, ਛਿੰਦਾ, ਬਰਾੜ

ਅਜੀਤ ਡੈਸਕ 22-07-2025
ਠੱਠੀ ਭਾਈ, 21 ਜੁਲਾਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿਰੁੱਧ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਸਰਕਾਰ ਵਲੋਂ ਜਬਰੀ ਐਕਵਾਇਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਡੀ. ਸੀ. ਦਫ਼ਤਰ ਦੇ ਅੱਗੇ ਲਗਾਏ ਜਾ ਰਹੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ 22 ਜੁਲਾਈ ਨੂੰ ਸਵੇਰੇ 9 ਵਜੇ ਬਾਘਾ ਪੁਰਾਣਾ ਤੋਂ ਲੁਧਿਆਣਾ ਲਈ ਰਵਾਨਾ ਹੋਵੇਗਾ | ਗੱਲਬਾਤ ਕਰਦਿਆਂ ਬਾਘਾ ਪੁਰਾਣਾ ਹਲਕੇ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ, ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸਾਬਕਾ ਡਾਇਰੈਕਟਰ ਅਤੇ ਸੀਨੀਅਰ ਅਕਾਲੀ ਆਗੂ ਇਕੱਤਰ ਸਿੰਘ ਬਰਾੜ ਥਰਾਜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰ ਤੇ ਵਪਾਰੀਆਂ ਦੇ ਹੱਕਾਂ ਲਈ ਲੜਾਈ ਲੜੀ ਹੈ | ਠੱਠੀ ਭਾਈ ਤੋਂ ਚੱਲਣ ਵਾਲੇ ਕਾਫ਼ਲੇ ਸੰਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਆਗੂ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ ਨੇ ਕਿਹਾ ਕਿ ਧਰਨੇ 'ਚ ਅਕਾਲੀ ਵਰਕਰ, ਕਿਸਾਨ ਤੇ ਹਰ ਵਰਗ ਦੇ ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਤੋਂ ਬਾਘਾ ਪੁਰਾਣਾ ਸੜਕ ਦੀ ਮਾੜੀ ਹਾਲਤ-ਜਥੇ. ਰਣਸੀਂਹ ਅਗਲੀ ਖ਼ਬਰ ਖੋਸਾ ਕੋਟਲਾ ਵਿਖੇ ਜਨਰਲ ਚੈੱਕਅਪ ਤੇ ਖ਼ੂਨਦਾਨ ਕੈਂਪ 1 ਅਗਸਤ ਨੂੰ -ਬਾਬਾ ਗੁਰਮੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।