ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਅਜੋਕੀ ਨੌਜਵਾਨ ਪੀੜੀ ਨੂੰ ਖੇਡਾਂ ਵਾਲੇ ਪਾਸੇ ਲਾਉਣ ਅਤੇ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਪਿੰਡਾਂ 'ਚ ਖੇਡ ਮੈਦਾਨ ਬਣਾਉਣ ਲਈ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਗੱਫੇ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਇਹ ਪ੍ਰਗਟਾਵਾ ਪਿੰਡ ਕੋਕਰੀ ਬੁੱਟਰਾਂ ਦੇ ਸਰਪੰਚ ਮਨਦੀਪ ਸਿੰਘ ਤੇ ਬਾਬਾ ਸਿੱਧ ਸਪੋਰਟਸ ਕਲੱਬ ਦੇ ਪ੍ਰਧਾਨ ਰਣਦੀਪ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਨੇ ਪੈੱ੍ਰਸ ਮਿਲਣੀ ਦੌਰਾਨ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਅਣਥੱਕ ਯਤਨਾਂ ਸਦਕਾ ਪਿੰਡ ਕੋਕਰੀ ਬੁੱਟਰਾਂ ਨੂੰ ਖੇਡ ਗਰਾਊਾਡ ਬਣਾਉਣ ਲਈ 40 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਪਿੰਡ ਕੋਕਰੀ ਬੁੱਟਰਾਂ ਦੇ ਵਿਚ ਅਤਿ ਆਧੁਨਿਕ ਖੇਡ ਗਰਾਊਾਡ ਬਣਾਇਆ ਜਾਵੇਗਾ | ਸਮੂਹ ਗਰਾਮ ਪੰਚਾਇਤ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਜੋ ਵੀ ਪੰਜਾਬ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕੀਤੀ ਜਾਵੇਗੀ ਉਸ ਗਰਾਂਟ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਉਨ੍ਹਾਂ ਦੀ ਦੇਖ ਰੇਖ ਹੇਠ ਪਿੰਡ ਤੇ ਲਗਾਇਆ ਜਾਵੇਗਾ | ਇਸ ਮੌਕੇ ਕੈਪਟਨ ਅਜੈਬ ਸਿੰਘ, ਪ੍ਰਕਾਸ਼ ਸਿੰਘ ਪੰਚ, ਨਾਜ਼ਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਜਗਤਾਰ ਸਿੰਘ ਬੁੱਟਰ, ਰਘਬੀਰ ਸਿੰਘ ਬੁੱਟਰ, ਸਤਨਾਮ ਸਿੰਘ, ਹਰਦੀਪ ਸਿੰਘ ਕਮੇਟੀ ਮੈਂਬਰ, ਸੱਤਾ ਪੇਂਟਰ, ਸੁੱਖਾ ਬੁੱਟਰ, ਬੁੱਗਾ ਬੁੱਟਰ, ਗੁਰਵਿੰਦਰ ਸਿੰਘ, ਅਨਮੋਲ ਗਰੇਵਾਲ, ਬਬਲਾ ਬੁੱਟਰ, ਬਾਜ ਸਿੰਘ ਮੈਂਬਰ, ਨੈਬ ਸਿੰਘ ਕੈਸ਼ੀਅਰ ਆਦਿ ਹਾਜ਼ਰ ਸਨ |