22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰਭਾਵਿਤ ਕਿਸਾਨਾਂ, ਕਿਸਾਨ ਜਥੇਬੰਦੀਆਂ ਤੇ ਆਮ ਲੋਕਾਂ ਨੇ ਲੈਂਡ ਪੂਲਿੰਗ ਖ਼ਿਲਾਫ਼ ਇਕਜੁੱਟ ਲੜਾਈ ਦਾ ਕੀਤਾ ਅਹਿਦ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗਿੱਲ ਕਲੱਬ ਤੇ ਸਿਵਲ ਸੁਸਾਇਟੀ ਮੋਗਾ ਦੀ ਪਹਿਲ 'ਤੇ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ 'ਤੇ ਗਿੱਲ ਹਸਪਤਾਲ ਦੁਸਾਂਝ ਰੋਡ ਮੋਗਾ ਵਿਖੇ ਇਕ ਸੈਮੀਨਾਰ ਕਰਵਾਇਆ | ਸੈਮੀਨਾਰ ਦੀ ਸ਼ੁਰੂਆਤ 'ਚ ਡਾ. ਕੁਲਦੀਪ ਸਿੰਘ ਗਿੱਲ ਵਲੋਂ ਏਜੰਡਾ ਪੇਸ਼ ਕਰਦਿਆਂ ਸਭ ਨੂੰ ਇਸ ਸੰਵੇਦਨਸ਼ੀਲ ਮੁੱਦੇ 'ਤੇ ਆਪਣੇ ਵਿਚਾਰ ਰੱਖਣ ਦੀ ਅਪੀਲ ਕੀਤੀ | ਏਜੰਡੇ 'ਤੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਘੱਲ ਕਲਾਂ, ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਬੀ. ਕੇ. ਯੂ. ਬਹਿਰਾਮਕੇ ਤੋਂ ਜਥੇਦਾਰ ਤੋਤਾ ਸਿੰਘ, ਬੀ. ਕੇ. ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਬੀ. ਕੇ. ਯੂ. ਖੋਸਾ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਬੀ. ਕੇ. ਯੂ. ਰਾਜੇਵਾਲ ਦੇ ਆਗੂ ਮਨਪ੍ਰੀਤ ਸਿੰਘ ਸਿੱਧੂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਸੂਰਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਰਾਜੇਆਣਾ, ਕਾਲੇ ਪਾਣੀ ਦਾ ਮੋਰਚਾ ਦੇ ਆਗੂ ਅਮਿਤੋਜ ਮਾਨ, ਲੋਕ ਅਧਿਕਾਰ ਲਹਿਰ ਦੇ ਆਗੂ ਬਲਵਿੰਦਰ ਸਿੰਘ, ਪਿੰਡ ਰੌਲੀ ਦੇ ਸਰਪੰਚ ਗੁਰਵਿੰਦਰ ਸਿੰਘ, ਬੁੱਘੀਪੁਰਾ ਦੇ ਸਰਪੰਚ ਮਨਜੀਤ ਸਿੰਘ, ਚੁਗਾਵਾਂ ਦੇ ਸਰਪੰਚ ਬਲਜੀਤ ਸਿੰਘ, ਤਲਵੰਡੀ ਭੰਗੇਰੀਆ ਦੇ ਸਰਪੰਚ ਗੁਰਜੰਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਚੇਅਰਮੈਨ ਹਰਿੰਦਰ ਸਿੰਘ ਬਰਾੜ, ਸਮਾਜ ਸੇਵੀ ਸੁਖਦੀਪ ਸਿੰਘ ਭੰਮ, ਜਸਵਿੰਦਰ ਸਿੰਘ ਸਰਾਵਾਂ, ਕੁਲਵਿੰਦਰ ਸਿੰਘ ਮਾਨ, ਅੰਮਿ੍ਤ ਲਾਲ ਅਨੇਜਾ, ਹਰਜੀਤ ਸਿੰਘ, ਸਿਵਲ ਸੁਸਾਇਟੀ ਮੋਗਾ ਦੇ ਆਗੂ ਅਜੇ ਗੋਰਾ ਸੂਦ, ਬਲਵਿੰਦਰ ਸਿੰਘ ਰੋਡੇ ਤੇ ਅਮਰਜੀਤ ਸਿੰਘ ਜੱਸਲ ਆਦਿ ਬੁਲਾਰਿਆਂ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਕਿਸਾਨ ਤੇ ਆਮ ਲੋਕਾਂ ਵਿਰੋਧੀ ਗਰਦਾਨਿਆ | ਉਨ੍ਹਾਂ ਇਸ ਪਾਲਿਸੀ ਨੂੰ ਤੁਰੰਤ ਰੱਦ ਕਰਨ ਅਤੇ ਇਸ ਪਾਲਿਸੀ ਅਧੀਨ ਲਈ ਜਾ ਰਹੀ ਜ਼ਮੀਨ ਦੀ ਲੋੜ ਹੈ ਜਾਂ ਨਹੀਂ, ਇਸ 'ਤੇ ਪੁਨਰ ਵਿਚਾਰ ਕਰਨ ਦੀ ਮੰਗ ਕੀਤੀ | ਇਸ ਮੌਕੇ ਡਾ. ਕੁਲਦੀਪ ਸਿੰਘ ਗਿੱਲ ਨੇ ਪਹਿਲੇ ਕਿਸਾਨ ਅੰਦੋਲਨ ਵਾਂਗ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਏਕੇ ਨਾਲ ਹੀ ਇਸ ਸੰਘਰਸ਼ 'ਚ ਜਿੱਤ ਸੰਭਵ ਹੈ | ਸੈਮੀਨਾਰ ਦੇ ਅੰਤ 'ਚ ਸਿਵਲ ਸੁਸਾਇਟੀ ਮੋਗਾ ਦੇ ਪ੍ਰਜੀਡੀਅਮ ਮੈਂਬਰ ਮਹਿੰਦਰਪਾਲ ਲੂੰਬਾ ਵਲੋਂ ਮਤਾ ਪੇਸ਼ ਕੀਤਾ ਗਿਆ ਕਿ ਅੱਜ ਦਾ ਇਕੱਠ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕਰਦਾ ਹੈ ਤੇ ਇਸ ਪਾਲਿਸੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਾ ਹੈ | ਇਸ ਮੌਕੇ ਚਮਕੌਰ ਸਿੰਘ ਕੌਰੀ ਕਿਸ਼ਨਪੁਰਾ, ਜਿੰਦਰ ਗਿੱਲ ਘੋਲੀਆ, ਵੀ. ਪੀ. ਸੇਠੀ, ਮਨਿੰਦਰ ਸਿੰਘ ਬੇਦੀ, ਕੰਵਲਜੀਤ ਸਿੰਘ ਮਹੇਸ਼ਰੀ, ਚਮਕੌਰ ਸਿੰਘ ਘੋਲੀਆ, ਬਲਕਰਨ ਸਿੰਘ, ਰਸ਼ਪਾਲ ਸਿੰਘ, ਐਡਵੋਕੇਟ ਗੁਰਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਬੋਤੀਆਂ ਵਾਲਾ ਅਤੇ ਵਿਜੇ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਲਸਰ 'ਚ ਅਨੇਕਾਂ ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਨਗਰ ਪੰਚਾਇਤ ਦਫ਼ਤਰ ਦੀ ਨਵੀਂ ਬਿਲਡਿੰਗ ਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।