22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਮਾਲਸਰ 'ਚ ਅਨੇਕਾਂ ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 22-07-2025
ਸਮਾਲਸਰ, 21 ਜੁਲਾਈ (ਗੁਰਜੰਟ ਕਲਸੀ ਲੰਡੇ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਦੀ ਰਹਿਨੁਮਾਈ ਹੇਠ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ | ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਇਥੇ ਇਕ ਮੀਟਿੰਗ ਦੌਰਾਨ ਕਹੀ | ਉਨ੍ਹਾਂ ਦੱਸਿਆ ਕਿ ਸਮਾਲਸਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਦੇ ਕੀਤੇ ਵਿਕਾਸ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ | ਇਨ੍ਹਾਂ ਪਰਿਵਾਰਾਂ ਨੇ ਦੱਸਿਆ ਕਿ ਉਹ ਦੂਜੀਆਂ ਪਾਰਟੀਆਂ ਦੇ ਝੂਠ ਤੂਫ਼ਾਨ ਤੋਂ ਅੱਕ ਚੁੱਕੇ ਹਨ, ਜਿਸ ਕਰਕੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣਾ ਪਿਆ | ਇਸ ਮੌਕੇ ਬੀ. ਜੇ. ਪੀ. ਦੇ ਆਗੂ ਜੱਜ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਦਿਨੋ ਦਿਨ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਲੋਕ ਦੂਜੀਆਂ ਪਾਰਟੀਆਂ ਦੀ ਲਾਰਿਆਂ ਦੀ ਰਾਜਨੀਤੀ ਤੋਂ ਦੁਖੀ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਝੰਡੇ ਹੇਠ ਇਕੱਠੇ ਹੋ ਰਹੇ ਹਨ | ਧਾਲੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਭਾਰਤ ਦੇ ਵਿਕਾਸ ਨੂੰ ਮੁੱਖ ਬੁਲੰਦੀਆਂ 'ਤੇ ਪਹੁੰਚਾਇਆ ਹੈ | ਇਸ ਮੌਕੇ ਬੀ. ਜੇ. ਪੀ. 'ਚ ਸ਼ਾਮਿਲ ਹੋਏ ਪਰਿਵਾਰਾਂ ਨੇ ਦੱਸਿਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਟਕਸਾਲੀ ਪਰਿਵਾਰ ਮੇਹਰ ਸਿੰਘ (ਨਹੁੰਦਰ ਸਿੰਘ) ਦਾ ਪਰਿਵਾਰ ਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਬਿੱਟੂ ਸਿੰਘ, ਲਵਲੀ ਸਿੰਘ, ਮਨੀ ਸਿੰਘ, ਤੋਤੀ ਸਿੰਘ, ਅਰਮਾਨ ਸਿੰਘ, ਜਸਵੀਰ ਕੌਰ, ਅਮਰਜੀਤ ਕੌਰ, ਗਗਨਦੀਪ ਕੌਰ, ਜਸਵੀਰ ਕੌਰ, ਹਰਵਿੰਦਰ ਸਿੰਘ ਧਾਲੀਵਾਲ, ਜੱਜ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਰਾਜ ਸਬਜ਼ੀ ਵਾਲਾ ਮੰਡਲ ਸੇਵਾਦਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ |
ਪਿਛਲੀ ਖ਼ਬਰ ਗੁਰਦੁਆਰਾ ਨਾਮਦੇਵ ਭਵਨ ਮੋਗਾ ਓ. ਬੀ. ਸੀ. ਸਮਾਜ ਸੰਗਠਨ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪ੍ਰਭਾਵਿਤ ਕਿਸਾਨਾਂ, ਕਿਸਾਨ ਜਥੇਬੰਦੀਆਂ ਤੇ ਆਮ ਲੋਕਾਂ ਨੇ ਲੈਂਡ ਪੂਲਿੰਗ ਖ਼ਿਲਾਫ਼ ਇਕਜੁੱਟ ਲੜਾਈ ਦਾ ਕੀਤਾ ਅਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।