22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਨਾਮਦੇਵ ਭਵਨ ਮੋਗਾ ਓ. ਬੀ. ਸੀ. ਸਮਾਜ ਸੰਗਠਨ ਮੋਗਾ ਦੀ ਮੀਟਿੰਗ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਨਾਮਦੇਵ ਭਵਨ ਮੋਗਾ ਵਿਖੇ ਓ. ਬੀ. ਸੀ. ਸਮਾਜ ਸੰਗਠਨ ਮੋਗਾ ਦੀ ਮੀਟਿੰਗ ਸੰਗਠਨ ਦੇ ਆਗੂ ਗੁਰਪ੍ਰੀਤਮ ਸਿੰਘ ਚੀਮਾ, ਨੈਸ਼ਨਲ ਐਵਾਰਡੀ ਡਾ. ਹਰਨੇਕ ਸਿੰਘ ਰੋਡੇ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਹੋਈ | ਜਿਸ 'ਚ ਉਨ੍ਹਾਂ ਦੱਸਿਆ ਕਿ ਸੰਗਠਨ ਵਲੋਂ 10 ਅਗਸਤ ਨੂੰ ਮੋਗਾ ਵਿਖੇ ਉਚ ਕੋਟੀ ਮਾਹਿਰ ਬੁਲਾ ਕੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਗਠਨ ਨਾਲ ਵੱਧ ਤੋਂ ਵੱਧ ਜੁੜ ਕੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਚਲ ਰਹੀਆਂ ਲਾਭਪਾਤਰੀਆਂ ਸਕੀਮ ਨੂੰ ਲਾਗੂ ਕਰਵਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਨਾਲ ਸਮੇਂ ਦੀਆਂ ਸਰਕਾਰਾਂ ਵਲੋਂ ਲਗਾਤਾਰ ਕੀਤੇ ਜਾਂਦੇ ਵਿਤਕਰੇ ਪ੍ਰਤੀ ਸਮਾਜ ਦੇ ਲੋਕਾਂ 'ਚ ਨਿਰਾਸ਼ਾ ਹੈ | ਸਮਾਜ ਦੇ ਲੋਕਾਂ ਦਾ ਫ਼ਰਜ਼ ਹੈ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ | ਇਸ ਮਕਸਦ ਲਈ ਓ. ਬੀ. ਸੀ. ਸਮਾਜ ਸੰਗਠਨ ਮੋਗਾ ਵਲੋਂ ਇਨ੍ਹਾਂ ਮੀਟਿੰਗਾਂ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ | ਦੇਸ਼ ਦੀ ਕੁਲ ਆਬਾਦੀ ਦਾ ਅੰਕੜਾ 52 ਫੀਸਦੀ ਤੋਂ ਵਧੇਰੇ ਹੋਣ ਦੇ ਬਾਵਜੂਦ ਇਸ ਵਰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਨਾਮਦੇਵ ਭਵਨ ਮੋਗਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋ, ਸੀਨੀਅਰ ਮੀਤ ਪ੍ਰਧਾਨ ਸਰੂਪ ਸਿੰਘ ਮੋਗਾ ਤੋਂ ਇਲਾਵਾ ਦਵਿੰਦਰ ਸਿੰਘ, ਅਵਤਾਰ ਸਿੰਘ ਵਿਰਦੀ, ਬਖ਼ਸ਼ੀਸ਼ ਸਿੰਘ, ਰਾਜਵਿੰਦਰ ਸਿੰਘ ਰੱਤੂ, ਜਗਸੀਰ ਸਿੰਘ, ਪੂਰਨ ਭਗਤ ਸਿੰਘ, ਅਵਤਾਰ ਸਿੰਘ ਵਹਿਣੀਵਾਲ, ਹਰਬੰਸ ਸਿੰਘ, ਲੱਕੀ, ਗੁਰਜੰਟ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੱਥੋਕੇ ਵਿਖੇ ਲਗਾਤਾਰ ਪੰਜਵੀਂ ਵਾਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਮਾਲਸਰ 'ਚ ਅਨੇਕਾਂ ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।