22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨੱਥੋਕੇ ਵਿਖੇ ਲਗਾਤਾਰ ਪੰਜਵੀਂ ਵਾਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 22-07-2025
ਬਾਘਾ ਪੁਰਾਣਾ 21 ਜੁਲਾਈ (ਟਿੰਕੂ ਕਾਠਪਾਲ)-ਬਾਘਾ ਪੁਰਾਣਾ 'ਚ ਪੈਂਦੇ ਪਿੰਡ ਨੱਥੋਕੇ ਵਿਖੇ ਰਿਟਾਇਰ ਮਾਸਟਰ ਨਾਹਰ ਸਿੰਘ ਗਿੱਲ ਨੇ ਸਵ. ਪਤਨੀ ਗੁਰਿੰਦਰ ਕੌਰ ਤੇ ਸੰਤ ਬਾਬਾ ਭਾਗ ਸਿੰਘ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਲਗਾਤਾਰ ਪੰਜਵੀਂ ਵਾਰ ਸਰਕਾਰੀ ਹਾਈ ਸਕੂਲ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਾਸਟਰ ਨਾਹਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਆਖਿਆ ਕੇ ਨਸ਼ਿਆਂ ਦੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਪੜ੍ਹਾਈ ਤੇ ਖੇਡਾਂ ਵਿਚ ਮੱਲਾਂ ਮਾਰੋ ਅਤੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕਰੋ | ਉਸ ਦੌਰਾਨ ਪਿੰਡ ਦੇ ਮੌਜੂਦਾ ਸਰਪੰਚ ਬੀਰਬਲ ਵਰਮਾ ਨੇ ਬੱਚਿਆਂ ਨੂੰ ਆਸ ਪਾਸ ਦੀ ਸਫ਼ਾਈ ਰੱਖਣ ਤੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 'ਚ ਪੂਰਾ ਸਾਥ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਦੇ ਸਮੂਹ ਸਟਾਫ਼ ਨੇ ਇਹ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਬੱਚਿਆਂ ਨੂੰ ਬਹੁਤ ਵੱਡੀ ਪ੍ਰੇਰਨਾ ਮਿਲਦੀ, ਜਿਸ ਤੋਂ ਸੇਧ ਲੈ ਕੇ ਉਹ ਆਪਣੇ ਭਵਿੱਖ ਲਈ ਤਿਆਰ ਰਹਿੰਦੇ ਹਨ | ਸਕੂਲ ਮੁਖੀ ਗੁਰਬਿੰਦਰ ਸਿੰਘ ਦੱਸਿਆ ਕਿ ਇਸ ਪਿੰਡ ਦੇ ਇਕ ਨੌਜਵਾਨ ਬਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਇਸੇ ਸਰਕਾਰੀ ਸਕੂਲ ਵਿਚੋਂ ਪੜ੍ਹਾਈ ਕਰਕੇ ਬਹੁਤ ਉੱਚਾ ਮੁਕਾਮ ਹਾਸਿਲ ਕੀਤਾ | ਹੁਣ ਉਹ ਨੌਜਵਾਨ ਕੈਨੇਡਾ ਦੀ ਧਰਤੀ 'ਤੇ ਪੀ. ਐਚ. ਡੀ. ਦੀ ਡਿਗਰੀ ਕਰਨ ਉਪਰੰਤ ਕੈਨੇਡਾ ਦੀ ਯੂਨੀਵਰਸਿਟੀ ਵਿਚ ਉੱਚੇ ਅਹੁਦੇ 'ਤੇ ਬਿਰਾਜਮਾਨ ਹੈ | ਉਨ੍ਹਾਂ ਦੇ ਪਿਤਾ ਪਰਮਜੀਤ ਸਿੰਘ ਨੇ ਆਪਣੇ ਬੇਟੇ ਦੀ ਖ਼ੁਸ਼ੀ ਸਾਂਝੀ ਕਰਦਿਆਂ ਦੋਵੇਂ ਸਰਕਾਰੀ ਸਕੂਲਾਂ ਨੂੰ ਸਕੂਲ ਦੀ ਬਿਹਤਰੀ ਲਈ ਚਾਲੀ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਅੰਤ 'ਚ ਸਕੂਲ ਮੁਖੀ ਮਾਸਟਰ ਗੁਰਬਿੰਦਰ ਸਿੰਘ ਤੇ ਹੈੱਡ ਟੀਚਰ ਅਮਰਜੀਤ ਕੌਰ ਨੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤਰਰਾਸ਼ਟਰੀ ਕਬੱਡੀ ਕੋਚ ਸੀਪਾ ਆਲਮਵਾਲਾ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਨਾਮਦੇਵ ਭਵਨ ਮੋਗਾ ਓ. ਬੀ. ਸੀ. ਸਮਾਜ ਸੰਗਠਨ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।