22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤਰਰਾਸ਼ਟਰੀ ਕਬੱਡੀ ਕੋਚ ਸੀਪਾ ਆਲਮਵਾਲਾ ਦਾ ਸਨਮਾਨ

ਅਜੀਤ ਡੈਸਕ 22-07-2025
ਬਾਘਾ ਪੁਰਾਣਾ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਆਲਮਵਾਲਾ ਕਲਾਂ ਦੇ ਗੁਰਦੁਆਰਾ ਬਾਬਾ ਕਿਸ਼ਨ ਸਿੰਘ ਵਿਖੇ ਧਾਰਮਿਕ ਸਮਾਗਮ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਅੰਤਰਰਾਸ਼ਟਰੀ ਕਬੱਡੀ ਕੋਚ ਤੇ ਅੰਪਾਇਰ ਮਨਜਿੰਦਰ ਸਿੰਘ ਸੀਪਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਕਬੱਡੀ ਕੋਚ ਮਨਜਿੰਦਰ ਸਿੰਘ ਸੀਪਾ ਆਲਮ ਵਾਲਾ ਜਿਥੇ ਪਿਛਲੇ ਸਮੇਂ 'ਚ ਪੰਜਾਬ ਵਿਚ ਕਰਵਾਏ ਵਰਲਡ ਕਬੱਡੀ ਕੱਪਾਂ 'ਚ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦੀ ਕੋਚ ਦੇ ਤੌਰ 'ਤੇ ਅਗਵਾਈ ਕੀਤੀ ਗਈ ਸੀ | ਉਥੇ ਪੰਜਾਬ 'ਚ ਸਭ ਤੋਂ ਛੋਟੇ ਬੱਚਿਆਂ ਦੀ ਕਬੱਡੀ ਟੀਮ ਤਿਆਰ ਕਰਕੇ ਨਵੀਂ ਪਿਰਤ ਪਾਈ ਗਈ ਸੀ | ਇਸ ਵਾਰ ਨਿਊਜ਼ੀਲੈਂਡ ਦੇ ਕਬੱਡੀ ਟੂਰਨਾਮੈਂਟ 'ਤੇ ਮਨਜਿੰਦਰ ਸਿੰਘ ਨੂੰ ਅੰਪਾਇਰ ਦੇ ਤੌਰ 'ਤੇ ਬੁਲਾਇਆ ਗਿਆ ਸੀ | ਇਸ ਅੰਤਰਰਾਸ਼ਟਰੀ ਕੋਚ ਦੀ ਵਤਨ ਵਾਪਸੀ ਸਮੇਂ ਕਮੇਟੀ ਵਲੋਂ ਉਸ ਦਾ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ, ਉੱਥੇ ਇਹ ਵੀ ਐਲਾਨ ਕੀਤਾ ਕਿ ਪਿੰਡ ਦਾ ਕੋਈ ਵੀ ਨੌਜਵਾਨ ਜਾਂ ਬੱਚਾ ਸਮਾਜ ਦੇ ਕਿਸੇ ਵੀ ਖੇਤਰ ਵਿਚ ਕੋਈ ਵੱਡੀ ਪ੍ਰਾਪਤੀ ਕਰੇਗਾ ਤਾਂ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਸ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਬੱਚਿਆਂ ਨੂੰ ਐਮਰਜੈਂਸੀ ਸਹਾਇਤਾ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਨੱਥੋਕੇ ਵਿਖੇ ਲਗਾਤਾਰ ਪੰਜਵੀਂ ਵਾਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।