17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਰਤੀ ਰਿਜ਼ਰਵ ਬੈਂਕ ਦੇ ਵਿੱਤੀ ਸਾਖਰਤਾ ਸੰਸਥਾ ਵਲੋਂ ਜਾਗਰੂਕਤਾ ਕੈਂਪ

ਅਜੀਤ ਡੈਸਕ 01-09-2025
ਨਿਹਾਲ ਸਿੰਘ ਵਾਲਾ, 31 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਰਿਜ਼ਰਵ ਬੈਂਕ ਦੇ ਵਿੱਤੀ ਸਾਖਰਤਾ ਸੀ.ਐਫ.ਐਲ. ਸੈਂਟਰ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਬੁਰਜ ਹਮੀਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸੰਸਥਾ ਦੇ ਕਰਮਚਾਰੀਆਂ ਨੇ ਭਾਰਤ ਸਰਕਾਰ ਅਤੇ ਬੈਂਕ ਵਲੋਂ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆਂ ਸਮਰਿਧੀ ਯੋਜਨਾ ਅਤੇ ਆਰਸੇਟੀ 'ਚ ਚੱਲ ਰਹੇ ਸਰਕਾਰੀ ਸਿਖਲਾਈ ਕੋਰਸ, ਡੇਅਰੀ ਫਾਰਮਿੰਗ ਅਤੇ ਹੋਰ ਕਈ ਪ੍ਰਕਾਰ ਦੇ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਜਨ ਧਨ ਦੇ ਅਧੀਨ ਮੋਦੀ ਵਾਲੇ ਜ਼ੀਰੋ ਬੈਲੇਂਸ ਵਾਲੇ ਖਾਤੇ ਖੋਲੇ ਗਏ ਤੇ ਅਤੇ ਫ਼ਰੀ ਬੀਮੇ ਕੀਤੇ ਗਏ ਅਤੇ ਚੱਲ ਰਹੇ ਧੋਖਾ ਧੜੀ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪੰਚਾਇਤ ਸਕੱਤਰ ਜਸਵੰਤ ਸਿੰਘ, ਸਰਪੰਚ ਸੁਰਿੰਦਰਪਾਲ ਕੌਰ, ਜਸਵੀਰ ਸਿੰਘ, ਪ੍ਰਧਾਨ ਕਰਮਜੀਤ ਸਿੰਘ, ਪਿ੍ੰਸ, ਏਫ਼.ਐਲ.ਸੀ. ਪਰਮਜੀਤ ਸ਼ਰਮਾ, ਭਾਰਤੀ ਰਿਜ਼ਰਵ ਬੈਂਕ ਤੋਂ ਗੀਤਾ, ਵਿੱਤੀ ਸਾਖਰਤਾ ਸੈਂਟਰ, ਬੈਂਕ ਸਖੀ, ਪੰਜਾਬ ਨੈਸ਼ਨਲ ਬੈਂਕ ਦੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਪੂ ਅਜੈਬ ਸਿੰਘ ਨੰਬਰਦਾਰ ਨਮਿਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਪਿੰਡ ਰਾਜੇਆਣਾ ਵਿਖੇ ਨਵ-ਨਿਰਮਾਣ ਅਧੀਨ ਸੜਕ ਦੀ ਧਮਕ ਨਾਲ ਘਰ ਦੀਆਂ ਛੱਤਾਂ ਡਿੱਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।