17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਪੀੜਤਾਂ ਨੂੰ ਪੂਰਾ ਮੁਆਵਜ਼ਾ ਮਿਲੇ-ਕੁਲਦੀਪ ਭੋਲਾ

ਅਜੀਤ ਡੈਸਕ 01-09-2025
ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਦੀ ਅਗਵਾਈ ਵਿਚ ਪਾਰਟੀ ਦੇ ਇਕ ਵਫ਼ਦ ਨੇ ਮੋਗਾ ਜ਼ਿਲ੍ਹਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ | ਇਸ ਇਸ ਮੌਕੇ ਉਨ੍ਹਾਂ ਨਾਲ ਡਾ. ਇੰਦਰਵੀਰ ਗਿੱਲ, ਜਗਸੀਰ ਸਿੰਘ ਖੋਸਾ ਅਤੇ ਇੰਜੀਨੀਅਰ ਸਵਰਨ ਸਿੰਘ ਖੋਸਾ ਸ਼ਾਮਿਲ ਸਨ | ਦੌਰੇ ਉਪਰੰਤ ਉਨ੍ਹਾਂ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹ ਮਾਰੇ ਲੋਕਾਂ ਦੀ ਹਾਲਤ ਸੱਚਮੁੱਚ ਤਰਸਯੋਗ ਹੈ ਅਤੇ ਸਰਕਾਰ ਦੇ ਨਾਲ-ਨਾਲ ਸਮੂਹ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਦੀ ਖੁੱਲ੍ਹ ਕੇ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਜੇਕਰ ਸਰਕਾਰਾਂ ਆਪਣੇ ਪੱਧਰ 'ਤੇ ਹੜ੍ਹਾਂ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਕਰ ਲੈਣ ਤਾਂ ਸਥਿਤੀ ਇੰਨੀ ਨਾ ਵਿਗੜੇ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਸਾਡੀ ਝੋਨੇ ਦੀ ਫ਼ਸਲ ਤਾਂ ਤਬਾਹ ਹੋਈ ਹੀ ਹੋਈ ਹੈ, ਇਸ ਖੇਤਰ ਵਿਚ ਹਾੜੀ ਦੀ ਫ਼ਸਲ ਵੀ ਨਹੀਂ ਹੋਏਗੀ | ਇਸ ਤਰ੍ਹਾਂ ਸਾਡਾ ਦੋ ਫ਼ਸਲਾਂ ਦਾ ਨੁਕਸਾਨ ਹੈ | ਪਿਛਲੇ ਸਮੇਂ ਵਿਚ ਆਏ ਹੜ੍ਹਾਂ ਦੇ ਮੁਆਵਜ਼ੇ ਬਾਰੇ ਪੁੱਛਣ 'ਤੇ ਉਨ੍ਹਾਂ ਕਾਮਰੇਡ ਆਗੂਆਂ ਨੂੰ ਦੱਸਿਆ ਕਿ ਕਦੇ ਵੀ ਕਿਸੇ ਸਰਕਾਰ ਨੇ ਪੂਰਾ ਮੁਆਵਜ਼ਾ ਦੇਣ ਦੀ ਲੋੜ ਨਹੀਂ ਸਮਝੀ | ਸਰਕਾਰੀ ਪੱਧਰ 'ਤੇ ਦਿੱਤਾ ਮੁਆਵਜ਼ਾ ਊਠ ਦੇ ਮੂੰਹ ਵਿਚ ਜ਼ੀਰਾ ਦੇ ਬਰਾਬਰ ਹੀ ਹੁੰਦਾ ਹੈ | ਲੋਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਜੇਕਰ ਸਰਕਾਰਾਂ ਆਪਣੀ ਜ਼ਿੰਮੇਵਾਰੀ ਸਮਝਣ ਤਾਂ ਹੜ੍ਹਾਂ ਵਰਗੀਆਂ ਮੁਸੀਬਤਾਂ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਪਾਇਆ ਜਾ ਸਕਦਾ ਹੈ | ਸਰਕਾਰ ਤਾਂ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਨੂੰ ਵੀ ਆਪਣੇ ਰਾਜਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਕਰਦੀਆਂ ਹਨ | ਆਗੂਆਂ ਨੇ ਕਿਹਾ ਕਿ ਦੇਵਗੌੜਾ ਸਰਕਾਰ ਦੇ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਖੇਤੀਬਾੜੀ ਮੰਤਰੀ ਰਹੇ ਕਾਮਰੇਡ ਚਤੁਰੰਜਨ ਦਾਸ ਮਿਸ਼ਰਾ ਵਲੋਂ ਪੇਸ਼ ਤਜਵੀਜ਼ ਅਨੁਸਾਰ ਫ਼ਸਲ ਬੀਮਾ ਯੋਜਨਾ ਨੂੰ ਲਾਗੂ ਕਰਨਾ ਚਾਹੀਦਾ ਹੈ ਜਿਸ ਵਿਚ ਏਕੜ ਨੂੰ ਇਕਾਈ ਮੰਨ ਕੇ ਬੀਮਾ ਦੇਣ ਦੀ ਪ੍ਰਪੋਜਲ ਵੀ ਸ਼ਾਮਿਲ ਸੀ |
ਪਿਛਲੀ ਖ਼ਬਰ ਨਰੇਗਾ ਕਾਮਿਆਂ ਵਲੋਂ ਕੀਤੇ ਕੰਮ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ-ਦੌਲਤਪੁਰਾ ਅਗਲੀ ਖ਼ਬਰ ਕੌਮੀ ਪ੍ਰਧਾਨ ਸੁਖਚਰਨ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।