15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਨੂੰ ਲੈ ਕੇ ਜੇਕਰ ਸਰਕਾਰ ਨੇ ਅਗਾਊਾ ਪ੍ਰਬੰਧ ਕੀਤੇ ਹੁੰਦੇ ਤਾਂ ਆਹ ਦਿਨ ਵੇਖਣੇ ਨਸੀਬ ਨਾ ਹੁੰਦੇ-ਸਾਬਕਾ ਵਿਧਾਇਕ ਵਿਜੇ ਸਾਥੀ

ਅਜੀਤ ਡੈਸਕ 01-09-2025
ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਆਏ ਹੜ੍ਹਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ, ਜਿਸ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਵਿਜੇ ਸਾਥੀ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ | ਉਨ੍ਹਾਂ ਆਖਿਆ ਕਿ ਸਰਕਾਰ ਨੇ ਇਸ ਪ੍ਰਤੀ ਕੋਈ ਵੀ ਧਿਆਨ ਨਹੀਂ ਦਿੱਤਾ | ਹੁਣ ਫੋਕੀ ਵਾਹ ਵਾਹ ਖੱਟਣ ਲਈ ਸਰਕਾਰ ਦਰ-ਦਰ ਜਾ ਕੇ ਲੋਕਾਂ ਦਾ ਹਾਲ ਚਾਲ ਪੁੱਛ ਰਹੀ ਹੈ | ਉਨ੍ਹਾਂ ਆਖਿਆ ਕਿ ਹੜ੍ਹਾਂ ਦੇ ਪਾਣੀ ਨਾਲ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਲੋਕ ਆਪਣਾ ਘਰ ਬਾਰ ਛੱਡ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਸਮੇਤ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਬੇਸ਼ੱਕ ਲੋਕਾਂ ਦਾ ਦੁੱਖ ਸੁੱਖ ਅਤੇ ਹਾਲ ਚਾਲ ਜਾਣ ਰਹੇ ਹਨ, ਪਰ ਭਵਿੱਖ ਵਿਚ ਇਸ ਦੀ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਦਾ ਪੱਕਾ ਹੱਲ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਆਪਣੇ ਘਰਾਂ ਨੂੰ ਛੱਡ ਕੇ ਜਾਣਾ ਲੋਕਾਂ ਲਈ ਬਹੁਤ ਔਖਾ ਹੁੰਦਾ ਹੈ | ਉਨ੍ਹਾਂ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਾਲਾਤ ਜਲਦੀ ਤੋਂ ਜਲਦੀ ਠੀਕ ਹੋਣਗੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੜ੍ਹ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪੱਕੇ ਪ੍ਰਬੰਧ ਕਰਨੇ ਚਾਹੀਦੇ ਹਨ | ਉਨ੍ਹਾਂ ਆਖਿਆ ਕਿ ਹੜ੍ਹਾਂ ਕਾਰਨ ਇਲਾਕਿਆਂ 'ਚ ਲੋਕਾਂ ਦੇ ਘਰ, ਫ਼ਸਲਾਂ ਤੇ ਪਸ਼ੂ ਪੰਛੀ ਬਰਬਾਦ ਹੋ ਗਏ ਹਨ, ਜਿਸ ਨਾਲ ਪੀੜਤ ਪਰਿਵਾਰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ 'ਚ ਜਲਦੀ ਸਰਵੇ ਕਰਵਾ ਕੇ ਨੁਕਸਾਨ ਦਾ ਸਹੀ ਮੁਆਵਜ਼ਾ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ |
ਪਿਛਲੀ ਖ਼ਬਰ ਵਾਲਮੀਕ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਅਗਲੀ ਖ਼ਬਰ ਨਰੇਗਾ ਕਾਮਿਆਂ ਵਲੋਂ ਕੀਤੇ ਕੰਮ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ-ਦੌਲਤਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।