ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਗੁਰਦੁਆਰਾ ਟਿੱਬੀ ਸਾਹਿਬ ਰੋਡ ਜੈਤੋ ਦੇ ਵਸਨੀਕ ਇਕ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਬੀਤੀ ਰਾਤ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੂੰ ਮਰੀਜ਼ ਦੇ ਰਿਸ਼ਤੇਦਾਰ ਵਲੋਂ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਗੁਰਦੁਆਰਾ ਟਿੱਬੀ ਸਾਹਿਬ ਰੋਡ ਜੈਤੋ ਦੇ ਵਸਨੀਕ ਸੰਨੀ ਕੁਮਾਰ (21 ਸਾਲ) ਸਪੁੱਤਰ ਮੋਹਣ ਸਿੰਘ ਵਲੋਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਗਈ ਹੈ | ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਐਬੂਲੈਂਸ ਰਾਹੀਂ ਪੀੜਤ ਮਰੀਜ਼ ਨੂੰ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰ ਦੀ ਟੀਮ ਵਲੋਂ ਮੁਢੱਲੀ ਸਹਾਇਤਾ ਦੇਣ ਉਪਰੰਤ ਮਰੀਜ਼ ਦੀ ਹਾਲਾਤ ਨਾਜ਼ੁਕ ਹੋਣ ਕਾਰਨ ਬਾਹਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਿੱਥੇ ਇਕ ਦਿਨ ਬੀਤ ਜਾਣ ਦੇ ਬਾਵਜੂਦ ਵੀ ਮਰੀਜ਼ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ | ਇਸ ਘਟਨਾ ਸਬੰਧੀ ਪੁਲਿਸ ਥਾਣਾ ਮੁਖੀ ਜੈਤੋ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾਵੇਗਾ |