15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਿਹਤ ਸੇਵਾਵਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਡਾ. ਰਿਪੁਦਮਨ ਕੌਰ

ਅਜੀਤ ਡੈਸਕ 01-09-2025
ਮੋਗਾ, 31 ਅਗਸਤ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਹੜ੍ਹ ਆਉਣ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਹੇਠ ਡਾ. ਰਿਪੁਦਮਨ ਕੌਰ ਐਸ.ਐਮ.ਓ. ਕੋਟ ਈਸੇ ਖਾਂ ਨੇ ਆਪਣੇ ਬਲਾਕ ਕੋਟ ਈਸੇ ਖਾਂ ਦੇ ਦਰਿਆ ਦੇ ਨੇੜਲੇ ਪਿੰਡਾਂ ਵਿਚ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕਰ ਕੇ ਕੈਂਪ ਲਗਾ ਦਿੱਤੇ ਹਨ | ਡਾਕਟਰ ਰਿਪੁਦਮਨ ਕੌਰ ਨੇ ਬਲਾਕ ਕੋਟ ਈਸੇ ਖਾਂ ਦੇ ਦਰਿਆ ਦੇ ਖੇਤਰ ਨੇੜਲੇ ਪਿੰਡ ਮਦਾਰਪੁਰ, ਤਖ਼ਤੂਵਾਲਾ, ਸੰਘੇੜਾ ਅਤੇ ਹੋਰ ਨੇੜਲੇ ਪਿੰਡਾਂ ਵਿਚ ਜਾ ਕੇ ਟੀਮ ਨਾਲ ਦੌਰਾ ਕੀਤਾ | ਇਸ ਮੌਕੇ ਮੈਡੀਕਲ ਅਫ਼ਸਰ ਅਤੇ ਪੈਰਾਂ ਮੈਡੀਕਲ ਸਟਾਫ਼ ਵੀ ਹਾਜ਼ਰ ਸੀ | ਡਾਕਟਰ ਰਿਪੁਦਮਨ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾ ਦਿੱਤੀਆਂ ਹਨ ਅਤੇ ਮੀਂਹ ਦੇ ਪਾਣੀ ਨਾਲ ਮੱਛਰ ਨੂੰ ਮਾਰਨ ਲਈ ਦਵਾਈਆਂ ਦਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਬਿਮਾਰੀਆਂ ਫੈਲਣ ਦੇ ਖ਼ਤਰੇ ਤੋਂ ਪਹਿਲਾਂ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਪੀਣ ਦੀ ਸਲਾਹ ਦਿੱਤੀ ਗਈ ਅਤੇ ਪਾਣੀ ਨੂੰ ਸਾਫ਼ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਦੇ ਲੈ ਕੇ ਪਹੁੰਚੇ ਅਗਲੀ ਖ਼ਬਰ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।