ਨਿਹਾਲ ਸਿੰਘ ਵਾਲਾ, 31 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਵਲੋਂ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੀ ਅਗਵਾਈ ਹੇਠ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਦੀ ਪੁਲਿਸ ਪਾਰਟੀ ਵਲੋਂ 155 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸੋਮਾ ਸਿੰਘ ਪੁੱਤਰ ਮੰਗਤ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਨੂੰ ਨੰਗਲ ਕਾਬੂ ਕਰਦਿਆਂ ਉਨ੍ਹਾਂ ਪਾਸੋਂ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (ਰੰਗ ਚਿੱਟਾ) ਬਰਾਮਦ ਕਰ ਕੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਸਬ ਇੰਸਪੈਕਟਰ ਰਣਜੀਤ ਸਿੰਘ ਢੀਂਡਸਾ ਇੰਚਾਰਜ ਪੁਲਿਸ ਦੀਨਾ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਬਲਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਾਣੂੰਕੇ ਨੂੰ ਕਾਬੂ ਕਰਦਿਆਂ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ (ਰੰਗ ਚਿੱਟਾ) ਅਤੇ ਇਕ ਮੋਟਰਸਾਈਕਲ ਨੰਬਰ ਪੀ.ਬੀ. 66 ਬੀ 0258 ਮਾਰਕਾ ਬਜਾਜ ਪਲਟੀਨਾ ਬਰਾਮਦ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |