266 ਲੀਟਰ ਲਾਹਣ ਤੇ 34,500 ਮਿਲੀ ਲੀਟਰ ਅਲਕੋਹਲ ਬਰਾਮਦ-ਮਾਮਲਾ ਦਰਜ
ਅਜੀਤ ਡੈਸਕ
01-09-2025
ਡਸਟਰ ਕਾਰ 'ਚੋ 720 ਬੋਤਲਾਂ ਸ਼ਰਾਬ ਬਰਾਮਦ-ਇਕ ਗਿ੍ਫ਼ਤਾਰ
ਸੀ. ਆਈ. ਏ. ਸਟਾਫ਼ ਮੋਗਾ ਪੁਲਿਸ ਵਲੋਂ ਗਸ਼ਤ ਦੌਰਾਨ ਮੇਨ ਚੌਂਕ ਬਾਘਾ ਪੁਰਾਣਾ 'ਚ ਇਕ ਡਸਟਰ ਕਾਰ ਸਵਾਰ ਨੂੰ ਗਿ੍ਫ਼ਤਾਰ ਕਰਕੇ 720 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਘਾ ਪੁਰਾਣਾ ਦੇ ਮੁੱਖ ਚੌਂਕ ਨੇੜੇ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਡਸਟਰ ਗੱਡੀ ਨੰਬਰ ਡੀ.ਐਲ.11 ਐਫ ਸੀ 7849 ਦੇ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ 720 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਬਰਾਮਦ ਕੀਤੀ ਗਈ ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੱਡੀ ਚਾਲਕ ਹਰਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨੱਥੋਕੇ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਹਰਵਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਕਤ ਹਰਵਿੰਦਰ ਸਿੰਘ ਖ਼ਿਲਾਫ਼ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿਚ ਚਾਰ ਮਾਮਲੇ ਦਰਜ ਹਨ |