13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ

ਅਜੀਤ ਡੈਸਕ 01-09-2025
ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿਖੇ ਸੀਨੀਅਰ ਸਿਟੀਜ਼ਨ ਡੇ ਕੇਅਰ ਸੈਂਟਰ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸੀਨੀਅਰ ਸਿਟੀਜ਼ਨ ਐਕਟ 2007 ਬਜ਼ੁਰਗਾਂ ਦੀ ਭਲਾਈ ਲਈ ਬਣਾਇਆ ਗਿਆ ਹੈ | ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ੁਰਗਾਂ ਦੀ ਭਲਾਈ ਲਈ ਸੀਨੀਅਰ ਸਿਟੀਜ਼ਨ ਭਲਾਈ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ | ਮੌਜੂਦਾ ਸਮੇਂ ਵਿਚ ਨੌਜਵਾਨ ਬੱਚੇ ਬੱਚੀਆਂ ਦੇ ਵਿਦੇਸ਼ ਚਲੇ ਜਾਣ ਕਰ ਕੇ ਪਿੱਛੇ ਬਹੁਤੇ ਘਰਾਂ ਵਿਚ ਬਜ਼ੁਰਗ ਪਤੀ ਪਤਨੀ ਰਹਿ ਗਏ ਹਨ ਜਿਨ੍ਹਾਂ ਦੀ ਦੇਖ-ਭਾਲ ਕਰਨ ਵਾਲਾ ਕੋਈ ਨਹੀਂ | ਪੰਜਾਬ ਸਰਕਾਰ ਜ਼ਿਲ੍ਹਾ ਪੱਧਰ 'ਤੇ ਅਜਿਹਾ ਪ੍ਰਬੰਧ ਕਰੇ ਜਿੱਥੋਂ ਬਜ਼ੁਰਗਾਂ ਨੂੰ ਤੁਰੰਤ ਰਾਹਤ ਮਿਲ ਸਕੇ | ਸੀਨੀਅਰ ਸਿਟੀਜ਼ਨ ਕੌਂਸਲ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਕੂਲਾਂ ਦੇ ਸਿਲੇਬਸ ਵਿਚ ਬਜ਼ੁਰਗਾਂ ਦੀ ਭਲਾਈ ਲਈ ਨੈਤਿਕ ਸਿੱਖਿਆ ਦਾ ਚੈਪਟਰ ਸ਼ਾਮਿਲ ਕੀਤਾ ਜਾਵੇ | ਕਾਮਰਾ ਨੇ ਮੈਂਬਰਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਇਹ ਮਸਲੇ ਫੈਡਰੇਸ਼ਨ ਦੀ ਮੀਟਿੰਗ ਵਿਚ ਵੀ ਉਠਾਉਣਗੇ | ਕੌਂਸਲ ਵਿਚ ਸ਼ਾਮਿਲ ਹੋਏ ਨਵੇਂ ਮੈਂਬਰ ਸੁਖਚੈਨ ਸਿੰਘ ਹੀਰਾ ਦਾ ਸਵਾਗਤ ਕੀਤਾ ਗਿਆ | ਕੌਂਸਲ ਦੇ ਸਰਪ੍ਰਸਤ ਇੰਜ: ਗੁਰਦੀਪ ਸਿੰਘ ਬਰਾੜ ਦਾ 82ਵਾਂ ਜਨਮ ਦਿਨ ਮਨਾਇਆ ਗਿਆ | ਮੀਟਿੰਗ ਦੌਰਾਨ ਡਾ. ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਸੰਘਾ, ਜੋਗਿੰਦਰ ਸਿੰਘ ਲੋਹਾਮ, ਗਿਆਨ ਸਿੰਘ ਨੇ ਆਪਣੇ ਆਪਣੇ ਸੁਝਾਅ ਦਿੱਤੇ | ਸੁਖਚੈਨ ਸਿੰਘ ਹੀਰਾ, ਹਰਭਜਨ ਸਿੰਘ ਨਾਗਰਾ, ਮਾਸਟਰ ਪ੍ਰੇਮ ਕੁਮਾਰ, ਅਵਤਾਰ ਸਿੰਘ, ਗੁਰਦੀਪ ਸਿੰਘ ਨੇ ਆਪਣੀਆਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਮੀਟਿੰਗ ਵਿਚ ਬੀਬੀ ਹਰਬੰਸ ਕੌਰ, ਗੁਰਚਰਨ ਸਿੰਘ ਸੁਪਰਡੈਂਟ, ਜਗਦੀਪ ਸਿੰਘ ਕੈਂਥ, ਇਕਬਾਲ ਸਿੰਘ ਲੋਹਾਮ, ਸਵਤੰਤਰ ਕੁਮਾਰ ਗੁਪਤਾ, ਰਜਿੰਦਰ ਸਿੰਘ ਲੋਹਾਮ, ਅਮਰ ਸਿੰਘ ਵਿਰਦੀ, ਜਸਵੀਰ ਸਿੰਘ, ਅਮਰ ਸਿੰਘ ਸੁਪਰਡੈਂਟ, ਨਾਹਰ ਸਿੰਘ, ਗੁਰਚਰਨ ਸਿੰਘ ਨੈਸਲੇ, ਮਲਕੀਅਤ ਸਿੰਘ ਸ਼ਾਮਿਲ ਹੋਏ |
ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ 266 ਲੀਟਰ ਲਾਹਣ ਤੇ 34,500 ਮਿਲੀ ਲੀਟਰ ਅਲਕੋਹਲ ਬਰਾਮਦ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।