13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਰਜਿੰਦਰ ਸਿੰਘ ਮੱਖਣ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤ ਡੈਸਕ 01-09-2025
ਕਿਸ਼ਨਪੁਰਾ ਕਲਾਂ, 31 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਲੋਂ ਲੁਧਿਆਣਾ ਦਿਹਾਤੀ (ਪੁਲਿਸ ਜ਼ਿਲ੍ਹਾ ਜਗਰਾਉਂ) ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਬਲਦੇਵ ਸਿੰਘ ਮਾਣੂੰਕੇ, ਜਗਤਾਰ ਸਿੰਘ ਰਾਜੇਆਣਾ, ਅਮਰਜੀਤ ਸਿੰਘ ਲੰਢੇਕੇ ਨੂੰ ਪਾਰਟੀ ਅਬਜ਼ਰਵਰ ਲਗਾਉਣ ਤੇ ਪਾਰਟੀ ਆਗੂਆਂ, ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ | ਇਸ ਸੰਬੰਧੀ ਪਾਰਟੀ ਪ੍ਰਧਾਨ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਾਬਕਾ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਸਿੰਘ ਬੁੱਟਰ ਕੋਕਰੀ ਬੁੱਟਰਾਂ ਅਤੇ ਡੈਲੀਗੇਟ ਰਾਜਿੰਦਰ ਸਿੰਘ ਕਪੂਰੇ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਇਨ੍ਹਾਂ ਆਗੂਆਂ ਵਲੋਂ ਕੀਤੀ ਮਿਹਨਤ ਅਤੇ ਸੇਵਾ ਨੂੰ ਦੇਖਦਿਆਂ ਇਹ ਜ਼ਿੰਮੇਵਾਰੀਆਂ ਮਿਲੀਆਂ ਹਨ, ਜੋ ਪਹਿਲਾਂ ਤੋਂ ਵੀ ਵਧ ਕੇ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਦਿਨ-ਬ-ਦਿਨ ਪਾਰਟੀ ਦੇ ਪਰਿਵਾਰ ਵਿਚ ਹੋ ਰਿਹਾ ਵਾਧਾ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਚੜ੍ਹਦੀ ਕਲਾ ਦੀ ਨਿਸ਼ਾਨੀ ਹੈ | ਇਸ ਮੌਕੇ ਸਾਬਕਾ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਸਿੰਘ ਬੁੱਟਰ ਤੇ ਡੈਲੀਗੇਟ ਰਜਿੰਦਰ ਸਿੰਘ ਕਪੂਰੇ ਨੇ ਕਿਹਾ ਹੈ ਕਿ ਸਾਨੂੰ ਹੜ ਪੀੜਤਾਂ ਦੀ ਹਰ ਹਾਲਾਤ ਦੇ ਵਿਚ ਮਦਦ ਕਰਨੀ ਚਾਹੀਦੀ ਹੈ ਕਿਉਂਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਪਸ਼ੂਆਂ ਅਤੇ ਘਰੋਂ ਬੇਕਰ ਹੋਏ ਵਿਅਕਤੀਆਂ ਲਈ ਸਾਨੂੰ ਵੱਧ ਤੋਂ ਵੱਧ ਸਾਨੂੰ ਸਹਿਯੋਗ ਦੇਣਾ ਚਾਹੀਦਾ ਹੈ |
ਪਿਛਲੀ ਖ਼ਬਰ ਵਿਜੇ ਕੁਮਾਰ ਧੀਰ 'ਆਪ' ਵਪਾਰ ਸੈੱਲ ਦੇ ਹਲਕਾ ਧਰਮਕੋਟ ਤੋਂ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।