ਕੋਟ ਈਸੇ ਖਾਂ, 31 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਇਲਾਕੇ ਦੇ ਸਮਾਜ ਸੇਵੀ ਅਤੇ ਮਾਰਕੀਟ ਕਮੇਟੀ ਦੇ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਸੀਨੀ: ਆਪ ਆਗੂ ਵਿਜੇ ਕੁਮਾਰ ਧੀਰ ਦੀਆਂ ਆਮ ਆਦਮੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਵਲੋਂ ਹਲਕਾ ਧਰਮਕੋਟ ਤੋਂ ਵਪਾਰ ਸੈੱਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੋਂ ਇਲਾਵਾ ਉਨ੍ਹਾਂ ਨਾਲ ਜੁੜੇ ਹੋਏ ਵਪਾਰੀ ਵਰਗ ਦੇ ਲੋਕਾਂ ਵਲੋਂ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਆਪਣੀ ਇਸ ਨਿਯੁਕਤੀ ਨੂੰ ਲੈ ਕੇ ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ 'ਤੇ ਉਹ ਖਰੇ ਉੱਤਰਨ ਲਈ ਵਪਾਰੀ ਭਰਾਵਾਂ ਦੀਆਂ ਜੋ ਵੀ ਲੋੜਾਂ ਹਨ ਜਾਂ ਸਮੱਸਿਆਵਾਂ ਹਨ, ਉਹ ਉਨ੍ਹਾਂ ਨਾਲ ਸਾਂਝੀਆਂ ਕਰ ਕੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ ਤਾਂ ਜੋ ਵਪਾਰੀਆਂ ਨੂੰ ਉਹ ਲਾਭ ਪਹੁੰਚਾਉਣ ਵਿਚ ਮਦਦ ਕਰ ਸਕਣ | ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਸਰਪੰਚ ਸਤਵੀਰ ਸਿੰਘ ਸੱਤੀ ਜ਼ਿਲ੍ਹਾ ਪ੍ਰਧਾਨ ਟਰੱਕ ਯੂਨੀਅਨ, ਚਰਨਜੀਤ ਸਿੰਘ ਭੋਲਾ ਘਲੋਟੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਕਮਾਲਕੇ, ਚੇਅਰਮੈਨ ਅਮਨ ਪੰਡੋਰੀ, ਹਰਪ੍ਰੀਤ ਸਿੰਘ ਰਿੱਕੀ ਧਰਮਕੋਟ ਚੇਅਰਮੈਨ ਪੀ.ਏ.ਡੀ.ਬੀ. ਬੈਂਕ, ਸਰਪੰਚ ਅਮਨ ਕਾਦਰ ਵਾਲਾ, ਨਗਰ ਪੰਚਾਇਤ ਦੇ ਵਾਈਸ ਪ੍ਰਧਾਨ ਸੁਮਿਤ ਕੁਮਾਰ ਬਿੱਟੂ ਮਲਹੋਤਰਾ, ਗੁਰਦੇਵ ਸਿੰਘ ਨਿਹਾਲਗੜ੍ਹ ਪ੍ਰਧਾਨ ਆੜ੍ਹਤੀ ਯੂਨੀਅਨ ਕੋਟ, ਸਰਪੰਚ ਮਲੂਕ ਸਿੰਘ ਮਸਤੇ ਵਾਲਾ, ਸਰਪੰਚ ਸਵਰਾਜ ਸਿੰਘ ਘਲੋਟੀ, ਸਰਪੰਚ ਪਰਮਿੰਦਰ ਸਿੰਘ ਜਨੇਰ, ਸਰਪੰਚ ਰਮਨਦੀਪ ਰਿੰਪੀ ਖੋਸਾ, ਕੌਂਸਲਰ ਪ੍ਰਦੀਪ ਪਲਤਾ, ਕੌਂਸਲਰ ਸੁੱਚਾ ਸਿੰਘ ਪੁਰਬਾ, ਸਮਾਜ ਸੇਵੀ ਰਾਜਨ ਵਰਮਾ, ਆਪ ਆਗੂ ਕਪਿਲ ਮਹਿਤਾ, ਸਰਪੰਚ ਸਤਵੰਤ ਸਿੰਘ ਭੋਲਾ ਤੇ ਹੋਰਨਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ |