29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹੋਲੀ ਹਾਰਟ ਸਕੂਲ ਵਿਖੇ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ <br/>

ਅਜੀਤ ਡੈਸਕ 27-09-2025
ਅਜੀਤਵਾਲ, 26 ਸਤੰਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਅਤੇ ਵਿਸ਼ਵ ਪੰਜਾਬੀ ਦਿਵਸ ਸਮਾਰੋਹ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬਾਬਾ ਫ਼ਰੀਦ ਜੀ ਦੇ ਜੀਵਨ ਤੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਬਾਣੀ ਦਾ ਪਾਠ ਕਰ ਕੇ ਸਭ ਨੂੰ ਰੂਹਾਨੀਅਤ ਨਾਲ ਜੋੜਿਆ ਅਤੇ ਉਨ੍ਹਾਂ ਦੇ ਸਾਦਗੀ, ਪ੍ਰੇਮ, ਭਾਈਚਾਰੇ ਅਤੇ ਸਚਾਈ ਦੇ ਸੰਦੇਸ਼ਾਂ ਨੂੰ ਜੀਵੰਤ ਕੀਤਾ | ਵਿਸ਼ਵ ਪੰਜਾਬੀ ਦਿਵਸ ਦੇ ਸੰਦਰਭ ਵਿਚ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਬਾਰੇ ਭਾਸ਼ਣ, ਕਵਿਤਾ ਪਾਠ ਅਤੇ ਗੀਤ ਪੇਸ਼ ਕੀਤੇ ਗਏ | ਬੱਚਿਆਂ ਨੇ ਪੰਜਾਬੀ ਬੋਲੀ ਦੀ ਮਹਾਨਤਾ, ਮਿਠਾਸ ਅਤੇ ਦੁਨੀਆ ਭਰ ਵਿਚ ਪੰਜਾਬੀ ਭਾਈਚਾਰੇ ਦੀ ਏਕਤਾ 'ਤੇ ਵਿਚਾਰ ਸਾਂਝੇ ਕੀਤੇ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਮਾਤਭਾਸ਼ਾ ਨਾਲ ਜੋੜੇ ਰੱਖਣ ਅਤੇ ਇਸ ਦੀ ਪ੍ਰਚਾਰ ਪ੍ਰਸਾਰ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪਿ੍ੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ | ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ |

ਪਿਛਲੀ ਖ਼ਬਰ ਨਗਰ ਨਿਗਮ ਮੋਗਾ ਨੇ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ 'ਚ ਸਫ਼ਾਈ ਮੁਹਿੰਮ ਚਲਾਈ <br/> ਅਗਲੀ ਖ਼ਬਰ ਬਰਾੜ ਦੇ ਮੁੱਖ ਬੁਲਾਰਾ ਬਣਨ 'ਤੇ ਭੁੱਟੋ, ਲੰਗੇਆਣਾ ਤੇ ਰਾਜੇਆਣਾ ਵਲੋਂ ਹਾਈਕਮਾਨ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।