29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਕੀਤਾ ਸਨਮਾਨਿਤ <br/>

ਪਿੰਡ ਹਿੰਮਤਪੁਰਾ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਹੋਰ ਅਧਿਕਾਰੀ | ਤਸਵੀਰ: ਹਰਜੀਤ ਸਿੰਘ <br/> 27-09-2025
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਪਿੰਡ ਹਿੰਮਤਪੁਰਾ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਸਗੋਂ ਸਾਡੀ ਜ਼ਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ | ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਤਾਕੀਦ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਤਕਨੀਕੀ ਨੁਕਤੇ ਸਮਝਾਏ | ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਤਰਨਜੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਭਾਗ ਦਾ ਸਟਾਫ਼, ਸੋਨਮ ਸਹਾਇਕ ਰਜਿਸਟਰਾਰ, ਡਾ. ਮਨਪ੍ਰੀਤ ਜੈਦਕਾ ਕੇ.ਵੀ.ਕੇ., ਬਾਬਾ ਜਸਵੰਤ ਸਿੰਘ ਨਾਮਧਾਰੀ ਤੋਂ ਇਲਾਵਾ ਪਿੰਡ ਦੇ ਸਰਪੰਚ ਬਾਦਲ ਸਿੰਘ, ਗਰਾਮ ਪੰਚਾਇਤ, ਕਿਸਾਨ ਯੂਨੀਅਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਅਧਿਆਪਕ ਦਿਵਸ ਸਮਾਰੋਹ ਭਲਕੇ <br/> ਅਗਲੀ ਖ਼ਬਰ ਨਗਰ ਨਿਗਮ ਮੋਗਾ ਨੇ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ 'ਚ ਸਫ਼ਾਈ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।