29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਲਾਕ ਦਫ਼ਤਰ ਦਾ ਮੁੱਖ ਗੇਟ ਬੰਦ ਕਰ ਕੇ ਕੀਤਾ ਘਿਰਾਓ <br/>

ਲੱਗੇ ਧਰਨੇ 'ਚ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਬਲਾਕ ਅਧਿਕਾਰੀ ਤੇ ਹੋਰ | ਤਸਵੀਰ : ਖ਼ਾਲਸਾ <br/> 27-09-2025
ਕੋਟ ਈਸੇ ਖਾਂ, 26 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਦਇਆ ਕਲਾਂ ਦੇ ਕਿਸਾਨ ਦਰਸ਼ਨ ਸਿੰਘ ਦੇ ਘਰ ਅੱਗੇ ਨਾਲੀ ਤੇ ਗਲੀ ਨਾ ਬਣਨ ਨੂੰ ਲੈ ਕੇ ਸੰਬੰਧਿਤ ਪ੍ਰਸ਼ਾਸਨ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕੋਟ ਈਸੇ ਖਾਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਲੱਗੇ ਪੱਕੇ ਮੋਰਚੇ ਦੌਰਾਨ ਸੁਣਵਾਈ ਨਾ ਹੁੰਦੀ ਦੇਖ ਤੀਜੇ ਦਿਨ ਲੰਘੇ ਵੀਰਵਾਰ ਦੁਪਹਿਰ 3 ਵਜੇ ਬੀ.ਡੀ.ਪੀ.ਓ. ਦਫ਼ਤਰ ਦਾ ਮੁੱਖ ਗੇਟ ਬੰਦ ਕਰਕੇ ਵੱਡੀ ਗਿਣਤੀ 'ਚ ਇਕੱਤਰ ਕਿਸਾਨਾਂ ਨੇ ਘਿਰਾਓ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਵਿੱਚ ਕੰਮ ਕਰਦੀਆਂ ਔਰਤਾਂ ਨੂੰ ਗੇਟ ਤੋਂ ਬਾਹਰ ਜਾਣ ਦਿੱਤਾ ਤੇ ਮਰਦ ਮੁਲਾਜ਼ਮ ਦਫ਼ਤਰ ਅੰਦਰ ਹੀ ਮੌਜੂਦ ਰਹੇ | ਇਸ ਦੌਰਾਨ ਦੇਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਬਲਾਕ ਦਫ਼ਤਰ ਅੰਦਰ ਸੁਖਜੀਤ ਸਿੰਘ ਬੀ.ਡੀ.ਓ. ਮੋਗਾ ਦਫ਼ਤਰ, ਤਹਿਸੀਲਦਾਰ ਅਜੇ ਕੁਮਾਰ ਤੇ ਪੁਲਿਸ ਪ੍ਰਸ਼ਾਸਨ ਨਾਲ ਬੈਠ ਕੇ ਕੋਈ ਗੱਲਬਾਤ ਦੌਰਾਨ ਕਿਸਾਨ ਆਗੂਆਂ ਦੀ ਮੰਗ ਦੇ ਜਵਾਬ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨ ਦਰਸ਼ਨ ਸਿੰਘ ਦੇ ਘਰ ਅੱਗੇ ਸਵੇਰੇ 10 ਵਜੇ ਨਾਲੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਤੇ ਪੁਲਿਸ ਸਹਾਇਤਾ ਵੀ ਦਿੱਤੀ ਜਾਵੇਗੀ | ਉਪਰੰਤ ਲੱਗੇ ਮੋਰਚੇ ਵਿਚ ਆ ਕੇ ਅਧਿਕਾਰੀਆਂ ਵਲੋਂ ਦਿੱਤੇ ਵਿਸ਼ਵਾਸ 'ਤੇ ਵੀਰਵਾਰ ਰਾਤ ਸਵਾ ਅੱਠ ਵਜੇ ਦੇ ਕਰੀਬ ਮੋਰਚਾ ਮੁਲਤਵੀ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨ: ਸਕੱਤਰ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਆਗੂ ਰਣਜੀਤ ਸਿੰਘ ਬੁੱਟਰ, ਗੁਰਦੇਵ ਸਿੰਘ ਸ਼ਾਹ ਵਾਲਾ, ਹਰਮੰਦਰ ਸਿੰਘ ਡੇਮਰੂ, ਗੁਰਮੇਲ ਸਿੰਘ ਲੋਹਗੜ੍ਹ, ਸੁਖਦੇਵ ਸਿੰਘ ਤਲਵੰਡੀ ਭੰਗੇਰੀਆਂ, ਅਵਤਾਰ ਸਿੰਘ ਧਰਮ ਸਿੰਘ ਵਾਲਾ, ਸੋਹਣ ਸਿੰਘ ਰਾਮੰੂਵਾਲਾ, ਜਰਨੈਲ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਕਿਸਾਨਾਂ ਦੀ ਮੰਗ ਕਾਨੂੰਨ ਤੇ ਹੱਕ ਅਨੁਸਾਰ ਪੂਰੀ ਜਾਇਜ਼ ਸੀ ਤੇ ਪ੍ਰਸ਼ਾਸਨ ਨੇ ਜੇ ਦੁਬਾਰਾ ਵਿਸ਼ਵਾਸ ਤੋੜਿਆ ਤਾਂ ਇਨਸਾਫ ਲਈ ਅਗਲੇ ਸੰਘਰਸ਼ ਦਾ ਰੂਪ ਇੰਨਾ ਤਿੱਖਾ ਹੋਵੇਗਾ ਕਿ ਪ੍ਰਸ਼ਾਸਨ ਨੂੰ ਸੰਭਾਲਣਾ ਮੁਸ਼ਕਿਲ ਹੋ ਜਾਵੇਗਾ |

ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ 'ਚ ਪੰਜਾਬੀ ਭਾਸ਼ਾ ਸੰਬੰਧੀ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਮਹਿਲਾ ਵਿੰਗ ਕਾਂਗਰਸ ਪਾਰਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।