23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਆਕਸਫੋਰਡ ਸਕੂਲ ਭਗਤਾ ਭਾਈ ਨੇ ਦਿੱਤਾ ਹਰੀ-ਭਰੀ ਦੀਵਾਲੀ ਮਨਾਉਣ ਦਾ ਸੁਨੇਹਾ <br/>

ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵਾ, ਮੋਮਬੱਤੀ ਦੀ ਸਜਾਵਟ, ਕਲਾਸ ਰੰਗੋਲੀ, ਗਰੀਟਿੰਗ ਕਾਰਡ, ਮੋਮਬੱਤੀ ਸਟੈਂਡ ਦੀ ਸਜਾਵਟ, ਪੂਜਾ-ਥਾਲੀ ਦੀ ਸਜਾਵਟ, ਅਖ਼ਬਾਰਾਂ ਦੇ ਲਿਫ਼ਾਫ਼ੇ ਬਣਾਉਣ ਅਤੇ ਪੈਨ ਹੋਲਡਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਹਰੀ-ਭਰੀ ਦੀਵਾਲੀ ਅਤੇ ਪਟਾਕਿਆਂ ਨੂੰ ਨਾਂਹ ਦੇ ਵੀ ਸਲੋਗਨ ਮੁਕਾਬਲੇ ਕਰਵਾਏ ਗਏ | ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਆਪਣੀਆਂ ਕਲਾਕਿ੍ਤੀਆਂ ਰਾਹੀਂ ਹਰੀ ਭਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਬੱਚਿਆਂ ਦੇ ਸਨਮੁੱਖ ਹੁੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਡੀ ਪੂੰਜੀ, ਸਾਡਾ ਸਰਮਾਇਆ ਹਨ, ਜੋ ਸਾਨੂੰ ਵਿਰਾਸਤ ਵਿਚ ਮਿਲੇ ਹਨ | ਸਾਨੂੰ ਸਭ ਨੂੰ ਰਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਅਧਿਆਪਕ ਸਾਹਿਬਾਨਾਂ, ਹੈਲਪਰਜ਼ ਅਤੇ ਡਰਾਈਵਰ ਵੀਰਾਂ ਨੂੰ ਤੋਹਫ਼ੇ ਦੇ ਕੇ ਦੀਵਾਲੀ ਦੀ ਵਧਾਈ ਦਿੱਤੀ | ਪ੍ਰਬੰਧਕ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਵੀ ਸੁਨੇਹਾ ਦਿੱਤਾ ਕਿ ਦੀਵਾਲੀ ਰੌਸ਼ਨੀ ਦਾ ਤਿਉਹਾਰ ਹੈ ਨਾ ਕਿ ਸ਼ੋਰ ਸ਼ਰਾਬੇ ਦਾ | ਇਸ ਲਈ ਦੀਵਾਲੀ ਹਰੀ-ਭਰੀ ਹੀ ਮਨਾਈ ਜਾਵੇ ਤਾਂ ਕਿ ਕੁਦਰਤ ਦਾ ਸੰਤੁਲਨ ਨਾ ਵਿਗੜੇ |

ਪਿਛਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਸ੍ਰੀ ਤਰਨਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ-ਸੋਨਾ ਕਾਦਰਵਾਲਾ, ਉਮਰੀਆਣਾ, ਕਪਿਲ ਮਹਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।