22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੇਮਕੁੰਟ ਸਕੂਲ ਵਿਖੇ ਸ਼ਾਨਦਾਰ ਪੇਸ਼ਕਾਰੀਆਂ ਕਰਦਿਆਂ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼ <br/>

ਅਜੀਤ ਡੈਸਕ 19-10-2025
ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ: ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜਿੱਥੇ ਵਿਦਿਆਰਥੀਆਂ ਵਲੋਂ ਅਲੱਗ-ਅਲੱਗ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ ਉੱਥੇ ਹੀ ਇਸ ਤਿਉਹਾਰ ਨੂੰ ਹਰੀ ਦੀਵਾਲੀ ਵਜੋਂ ਮਨਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਅਵਨੀਤ ਕੌਰ, ਜਸਲੀਨ ਕੌਰ ਤੇ ਹੋਰਨਾਂ ਵਲੋਂ ਸ਼ਬਦ ਗਾਇਨ ''ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ'' ਨਾਲ ਕੀਤੀ ਗਈ | ਇਸ ਤੋਂ ਬਾਅਦ ਪਹਿਲੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ | ਅਧਿਆਪਕਾਂ ਦੀ ਸੇਧ ਹੇਠ ਦੀਵਾਲੀ ਦੇ ਸੰਬੰਧ ਵਿਚ ਇਸ ਹਫ਼ਤੇ ਲਗਾਤਾਰ ਵਿਦਿਆਰਥੀਆਂ ਵਲੋਂ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਬੁਲੇਟਨ ਬੋਰਡ, ਦੀਵੇ, ਮੋਮ ਬੱਤੀਆਂ, ਰੰਗੋਲੀ ਅਤੇ ਥਾਲ਼ੀ ਡੈਕੋਰੇਸ਼ਨ ਕਰਵਾਈਆਂ ਗਈਆਂ | ਵਿਦਿਆਰਥੀਆਂ ਵਲੋਂ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਇਸ ਦੇ ਨਾਲ ਹੀ ਦੱਸਿਆ ਗਿਆ ਕਿ ਮੀਰੀ ਪੀਰੀ ਦੇ ਮਾਲਕ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਜੀ ਨੇ 52 ਰਾਜਿਆਂ ਨੂੰ ਜਹਾਂਗੀਰ ਦੀ ਕੈਦ ਵਿਚੋਂ ਰਿਹਾਅ ਕਰਵਾਇਆ ਸੀ, ਇਸ ਕਰਕੇ ਗੁਰੂ ਜੀ ਇਸੇ ਦਿਨ ਬੰਦੀ ਛੋੜ ਦਾਤਾ ਦੇ ਨਾਂਅ ਨਾਲ ਵੀ ਯਾਦ ਕੀਤਾ ਜਾਂਦਾ ਹੈ | ਵਿਦਿਆਰਥੀਆਂ ਨੇ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ਦੀਵਾਲੀ ਮੌਕੇ ਸਾਨੂੰ ਪ੍ਰਦੂਸ਼ਣ ਖ਼ਤਮ ਕਰਨ ਦਾ ਤਹੱਈਆ ਕਰਨ ਦੇ ਨਾਲ ਅੰਦਰੂਨੀ ਤੇ ਸਮਾਜ ਅੰਦਰ ਪਣਪਦੀਆਂ ਬੁਰਾਈਆਂ ਨੂੰ ਵੀ ਖ਼ਤਮ ਕਰਨ ਲਈ ਸੰਕਲਪ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਟਾਕੇ ਨਾ-ਚਲਾਉਣ ਲਈ ਕਿਹਾ ਅਤੇ ਦੀਵਾਲੀ 'ਤੇ ਰੁੱਖ ਲਗਾ ਕੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਸੋਨੀਆ ਸ਼ਰਮਾ, ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਵਿਦਿਆਰਥੀ ਦੀਵਾਲੀ ਮੌਕੇ ਹਰੇ ਦੀਵੇ ਜਗਾਉਣ, ਮਤਲਬ ਕਿ ਦਯਾ, ਨਿਮਰਤਾ, ਦੂਜਿਆਂ ਦਤ ਸਤਿਕਾਰ ਕਰਨਾ, ਗ਼ਲਤੀਆਂ ਨੂੰ ਮੁਆਫ਼ ਕਰਨਾ, ਸਹਿਣਸ਼ੀਲਤਾ ਅਤੇ ਨਾਲ ਹੀ ਕਿਤਾਬਾਂ ਨੂੰ ਹੀ ਦੀਵੇ ਸਮਝ ਕੇ ਆਪਣੇ ਜੀਵਨ ਵਿਚ ਉਜਾਲਾ ਲਿਆਉਣ ਲਈ ਕਿਹਾ | ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਬਰਫ਼ੀ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਯਾਦਵਿੰਦਰ ਕੌਰ, ਗੁਰਸ਼ਰਨ ਕੌਰ, ਆਰਤੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਦੀਵਾਲੀ ਖ਼ੁਸ਼ੀ ਨਾਲ ਮਨਾਓ ਪਰ ਕੁਦਰਤ ਅਤੇ ਸਮਾਜਿਕ ਸੰਵੇਦਨਸ਼ੀਲਤਾ ਦੇ ਸਤਿਕਾਰ ਨਾਲ-ਸੁਨੀਲ ਗਰਗ <br/> ਅਗਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।