22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਨੇ ਅਧਿਆਪਕਾਂ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 19-10-2025
ਸਮਾਧ ਭਾਈ, 18 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ, ਐਜੂਕੇਸ਼ਨ ਕਮੇਟੀ ਪ੍ਰਧਾਨ ਸਤਨਾਮ ਸਿੰਘ, ਸੈਕਟਰੀ ਜਸਵਿੰਦਰ ਸਿੰਘ ਭਾਈ ਅਤੇ ਖ਼ਜ਼ਾਨਚੀ ਗੁਰਤੇਜ ਸਿੰਘ ਭਾਈ ਨੇ ਸਕੂਲ ਦੇ ਅਧਿਆਪਕਾਂ ਅਤੇ ਬਾਕੀ ਸਟਾਫ਼ ਮੈਂਬਰਾਂ ਨੂੰ ਸ਼ਾਨਦਾਰ ਤੋਹਫ਼ੇ ਭੇਟ ਕੀਤੇ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਬੋਲਦਿਆਂ ਕਿਹਾ ਕਿ ਅਧਿਆਪਕ ਜਿੱਥੇ ਚੰਗੇ ਸਮਾਜ ਨੂੰ ਸਿਰਜਣਹਾਰੇ ਹੁੰਦੇ ਹਨ ਉੱਥੇ ਸੰਸਥਾ ਦੀ ਰੀੜ੍ਹ ਦੀ ਹੱਡੀ ਵੀ ਹੁੰਦੇ ਹਨ ਅਤੇ ਸੰਸਥਾਵਾਂ ਅਤੇ ਵਿਦਿਆਰਥੀਆਂ ਨੂੰ ਅੱਗੇ ਲਿਜਾਣ ਵਿਚ ਸਮੁੱਚੇ ਸਟਾਫ਼ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ | ਇਸ ਮੌਕੇ ਮੈਡਮ ਕਿਰਨਜੀਤ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਖ਼ੁਸ਼ਬੂ ਬਾਂਸਲ, ਵੀਰਪਾਲ ਕੌਰ, ਸੁਖਚਰਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਮੇਲਾ ਲਗਾਇਆ <br/> ਅਗਲੀ ਖ਼ਬਰ ਭਾਈ ਮਨਦੀਪ ਸਿੰਘ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨਿਰਵੈਰ ਖ਼ਾਲਸਾ ਲਲਿਹਾਂਦੀ ਕਾਫ਼ਲੇ ਸਮੇਤ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।