20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜੀਂਦੜਾ ਸਕੂਲ 'ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 19-10-2025
ਕਿਸ਼ਨਪੁਰਾ ਕਲਾਂ, 18 ਅਕਤੂਬਰ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ 'ਸਤਿਗੁਰੂ ਬੰਦੀ ਛੋੜ ਹੈ' ਸ਼ਬਦ ਗਾਇਨ ਕੀਤਾ ਗਿਆ ਉਪਰੰਤ ਸਕੂਲ ਦੇ ਅਧਿਆਪਕਾ ਕਮਲਜੀਤ ਕੌਰ ਨੇ ਬੱਚਿਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਸਾਰਾ ਦਿਨ ਸਕੂਲ ਵਿਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਸਾਰੇ ਬੱਚਿਆਂ ਨੇ ਆਪਣੀ-ਆਪਣੀ ਕਲਾਸ ਦੀ ਸਜਾਵਟ ਕੀਤੀ | ਬਾਰ੍ਹਵੀਂ ਜਮਾਤ ਕਮਰਸ ਵਲੋਂ ਸਕੂਲ ਵਿਚ ਸੱਤ ਫਲਦਾਰ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਨੇ ਬੱਚਿਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੇ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖ ਸਕੀਏ ਸਕੂਲ ਦੇ ਸਾਰੇ ਸਟਾਫ਼ ਨੂੰ ਗਿਫ਼ਟ ਦੇ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸੁਖਜੀਤ ਸਿੰਘ ਮਾਹਲਾ ਨੂੰ ਕੋਰ ਕਮੇਟੀ ਮੈਂਬਰ ਲਾਉਣ ਨਾਲ ਯੂਥ ਅਕਾਲੀ ਦਲ ਹੋਵੇਗਾ ਮਜ਼ਬੂਤ-ਜਸਪਿੰਦਰ ਰਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।