20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਲਜ਼ਾਰ ਸਿੰਘ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 19-10-2025
ਕਿਸ਼ਨਪੁਰਾ ਕਲਾ, 18 ਅਕਤੂਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਅਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਰੰਗੋਲੀ, ਦੀਵੇ ਸਜਾਉਣ ਉਪਰੰਤ ਸਕੂਲ ਦੇ ਕਮਰਿਆਂ ਨੂੰ ਬੜੇ ਸੁਚੱਜੇ ਢੰਗ ਤਰੀਕਿਆਂ ਨਾਲ ਸਜਾਇਆ ਗਿਆ | ਸਮਾਗਮ ਦੌਰਾਨ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਸਟਾਫ਼ ਨੂੰ ਵਧਾਈ ਦਿੱਤੀ | ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਅਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਅਤੇ ਦੀਵਾਲੀ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗੋਲੀ ਦੀਵੇ ਸਜਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਐਮ.ਡੀ. ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਕਿਹਾ ਸਾਨੂੰ ਪਟਾਕਿਆਂ ਆਦਿ ਵਸਤੂ ਤੇ ਫ਼ਾਲਤੂ ਪੈਸੇ ਨਹੀ ਲਾਉਣੇ ਚਾਹੀਦੇ | ਅੰਤ ਵਿਚ ਸਮੂਹ ਸਕੂਲ ਸਟਾਫ਼ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਕੌਰ, ਰਮਨਦੀਪ ਕੌਰ, ਕਿਰਨਜੀਤ ਕੌਰ, ਕਮਲਜੀਤ ਕੌਰ, ਨਵਦੀਪ ਕੌਰ, ਰਾਧਿਕਾ, ਲਖਬੀਰ, ਬਲਵੀਰ ਕੌਰ, ਦਿਲਪ੍ਰੀਤ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਫੂਡ ਫੈਸਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜੀਂਦੜਾ ਸਕੂਲ 'ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।