06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਬੀ.ਜੇ.ਪੀ. ਨੂੰ ਮਿਲਿਆ ਵੱਡਾ ਹੁੰਗਾਰਾ, 25 ਪਰਿਵਾਰ ਹੋਏ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 20-10-2025
ਠੱਠੀ ਭਾਈ, 19 ਅਕਤੂਬਰ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਬੀ.ਜੇ.ਪੀ. ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦਾ ਪ੍ਰਬੰਧ ਪਿੰਡ ਸਾਹੋਕੇ ਦੇ ਜਸਵੀਰ ਸਿੰਘ ਫ਼ੌਜੀ ਵਲੋਂ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਦੀਆਂ ਕਈ ਲੰਬੇ ਸਮੇਂ ਤੋਂ ਲਟਕੀਆਂ ਸਮੱਸਿਆਵਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਨਾਲ ਹੀ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਣ ਵਾਲੇ 25 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਕੇ ਪਾਰਟੀ 'ਤੇ ਆਪਣੇ ਭਰੋਸੇ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਦੇ ਮਫ਼ਲਰ ਪਹਿਨਾਉਣ ਉਪਰੰਤ ਜੀ ਆਇਆਂ ਆਖਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇਸ਼ ਭਰ ਵਿਚ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਯੋਜਨਾਵਾਂ ਜਿਵੇਂ ਕਿ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਕਿਸਾਨ ਸਨਮਾਨ ਨਿਧੀ, ਉਜਵਲਾ ਯੋਜਨਾ ਅਤੇ ਜਲ ਜੀਵਨ ਮਿਸ਼ਨ ਦੇ ਨਾਲ ਗਰੀਬ ਅਤੇ ਮੱਧਵਰਗ ਦੇ ਕਰੋੜਾਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਝੂਠੇ ਵਾਅਦੇ ਕਰਨ ਤੱਕ ਹੀ ਸੀਮਤ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜ ਠੱਪ ਪਏ ਹਨ | ਧਾਲੀਵਾਲ ਨੇ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਨਾਲਾਇਕ ਸਰਕਾਰ ਨੇ ਨਾ ਸਿਰਫ਼ ਰਾਜ ਖਾਲੀ ਖ਼ਜ਼ਾਨੇ ਵਿਚ ਧੱਕਿਆ ਹੈ ਸਗੋਂ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਸਿਹਤ, ਸਿੱਖਿਆ ਤੇ ਰੋਜ਼ਗਾਰ ਦਾ ਭੱਠਾ ਗੁੱਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਉਹ ਇਕੱਲੀ ਪਾਰਟੀ ਹੈ ਜੋ ਪੰਜਾਬ ਨੂੰ ਵਿਕਾਸ ਦੇ ਰਸਤੇ 'ਤੇ ਮੁੜ ਲਿਆ ਸਕਦੀ ਹੈ | ਮੀਟਿੰਗ ਵਿਚ ਮੰਡਲ ਪ੍ਰਧਾਨ ਚਮਨ ਲਾਲ, ਜਤਿੰਦਰ ਸਰਮਾ, ਹੰਸਾ ਸਿੰਘ ਮੈਂਬਰ ਪੰਚਾਇਤ, ਅਰਮਾਨ ਸਿੰਘ ਘਾਰੂ, ਜਸਵੀਰ ਸਿੰਘ ਫ਼ੌਜੀ, ਦਵਿੰਦਰ ਸਿੰਘ ਫ਼ੌਜੀ, ਰਾਜਾ ਟੇਲਰ, ਗਗਨਾ ਸਿੰਘ, ਸਨੀ ਸਿੰਘ, ਬਬਲਾ ਸਿੰਘ ਸਮੇਤ ਪਿੰਡ ਦੀਆਂ ਮਾਤਾਵਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੈਰ-ਵਿੱਦਿਅਕ ਕੰਮਾਂ ਨੇ ਪੰਜਾਬ ਦੀ ਸਕੂਲ ਸਿੱਖਿਆ ਦਾ ਬੇੜਾ ਗ਼ਰਕ ਕੀਤਾ- ਜੀ.ਟੀ.ਯੂ. ਅਗਲੀ ਖ਼ਬਰ ਕੋਕਰੀ ਕਲਾਂ ਦੇ ਸਰਪੰਚ 'ਤੇ ਹੋਏ ਪਰਚੇ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।