07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਵਿਸਾਖਾ ਸਿੰਘ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ <br/>

ਅਜੀਤ ਡੈਸਕ 20-10-2025
ਕਿਸ਼ਨਪੁਰਾ ਕਲਾਂ, 19 ਅਕਤੂਬਰ (ਅਮੋਲਕ ਸਿੰਘ ਕਲਸੀ)-ਜਥੇ. ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਮੰਨੀ ਪ੍ਰਮੰਨੀ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਸਕਲ ਵਿਚ ਵਿਦਿਆਰਥੀਆਂ ਵਲੋਂ ਦੀਵਾਲੀ ਮੌਕੇ ਬਹੁਤ ਹੀ ਵਧੀਆ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਵਲੋਂ ਇਸ ਦਿਵਸ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਅਤੇ ਗੀਤ ਵੀ ਪੇਸ਼ ਕੀਤੇ ਗਏ ਅਤੇ ਦੀਵਿਆਂ ਦੇ ਸਜਾਵਟ, ਕਾਰਡ ਬਣਾਏ ਤੇ ਕਾਗ਼ਜ਼ ਦੀਆਂ ਲੜੀਆਂ ਬਣਾਈਆਂ | ਇਹ ਪ੍ਰਦਰਸ਼ਨੀ ਸਭ ਦੀ ਖਿੱਚ ਦਾ ਕੇਂਦਰ ਬਣੀ ਰਹੀ | ਸਕੂਲ ਦੀ ਵਾਈਸ ਪਿ੍ੰਸੀਪਲ ਬਰਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਬਹੁਤ ਬਹੁਤ ਵਧਾਈ ਦਿੰਦਿਆਂ ਦੀਵਾਲੀ ਦੇ ਇਤਿਹਾਸ ਬਾਰੇ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਬੰਬ ਪਟਾਕਿਆਂ 'ਤੇ ਫ਼ਜ਼ੂਲ ਖ਼ਰਚ ਨਾ ਕਰ ਕੇ ਲੋੜਵੰਦਾਂ ਦੀ ਮਦਦ ਕਰ ਕੇ ਵੀ ਮਨਾਇਆ ਜਾ ਸਕਦਾ ਹੈ ਅਤੇ ਛੋਟੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨਾਲ ਦੀਪਮਾਲਾ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਆਪਸੀ ਪਿਆਰ, ਏਕਤਾ ਤੇ ਖ਼ੁਸ਼ੀਆਂ ਦੇ ਨਾਲ-ਨਾਲ ਇਸ ਤਿਉਹਾਰ ਨੂੰ ਮਨੁੱਖਤਾ ਦੇ ਭਲੇ ਲਈ ਪ੍ਰਦੂਸ਼ਣ ਰਹਿਤ ਹੋ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਸਟਾਫ਼ ਦੇ ਅਧਿਆਪਕ ਰਣਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਨੇ ਦੀਵਾਲੀ ਦੀਆਂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਵਲੋਂ ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈੱਕ ਭੇਟ <br/> ਅਗਲੀ ਖ਼ਬਰ ਰਤਨ ਬ੍ਰਦਰਜ਼ ਟੇਲਰਜ਼ ਮਾਣੂੰਕੇ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।