08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡੀ.ਐਸ. ਬਲੌਸਮ ਸਕੂਲ ਵਿਖੇ ਗਰੀਨ ਦੀਵਾਲੀ ਮਨਾਈ <br/>

ਅਜੀਤ ਡੈਸਕ 20-10-2025
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਸਬੰਧੀ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਕ ਆਪਸੀ ਸਾਂਝ ਤੇ ਭਾਈਚਾਰਕ ਦਾ ਤਿਉਹਾਰ ਹੈ | ਇਹ ਤਿਉਹਾਰ ਹਿੰਦੂਆਂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ | ਸਾਨੂੰ ਅਜਿਹੇ ਖ਼ੁਸ਼ੀਆਂ ਦੇ ਤਿਉਹਾਰ ਰਲ ਮਿਲ ਕੇ ਮਿਲਾਉਣੇ ਚਾਹੀਦੇ ਹਨ | ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਇਸ ਦਿਨ ਪਟਾਕੇ ਨਾ ਚਲਾ ਕੇ ਸਗੋਂ ਇਕ ਬੂਟਾ ਲਗਾ ਕੇ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਤੇ ਦੀਵੇ ਬਣਾਏ | ਅੰਤ ਵਿਚ ਪਿ੍ੰਸੀਪਲ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਸਾਰੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਉਤਸਵ ਮਨਾਇਆ <br/> ਅਗਲੀ ਖ਼ਬਰ ਪਿੰਡ ਅਜੀਤਵਾਲ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।