09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 20-10-2025
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਸਕੂਲ ਨੂੰ ਰੰਗ-ਬਰੰਗੀਆਂ ਲਾਈਟਾਂ, ਦੀਵਿਆਂ ਅਤੇ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ | ਵਿਦਿਆਰਥੀਆਂ ਵਲੋਂ ਦੀਵਾਲੀ ਦੇ ਮਹੱਤਵ 'ਤੇ ਸੁੰਦਰ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਸ਼ਾ ਅਰੋੜਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਕਿ ਸਾਨੂੰ ਦੀਵਾਲੀ 'ਤੇ ਸਿਰਫ਼ ਘਰ ਹੀ ਨਹੀਂ ਸਗੋਂ ਆਪਣੇ ਮਨ ਨੂੰ ਵੀ ਰੌਸ਼ਨ ਕਰਨਾ ਚਾਹੀਦਾ ਹੈ | ਸਕੂਲ ਵਲੋਂ “ਪ੍ਰਦੂਸ਼ਣ ਰਹਿਤ ਦੀਵਾਲੀ”ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਤੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ | ਸਾਰੇ ਵਿਦਿਆਰਥੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਨਜ਼ਰ ਆਏ ਅਤੇ ਤਿਉਹਾਰ ਨੂੰ ਏਕਤਾ ਅਤੇ ਪਿਆਰ ਦਾ ਪ੍ਰਤੀਕ ਮੰਨਦੇ ਹੋਏ ਮਨਾਇਆ |

ਪਿਛਲੀ ਖ਼ਬਰ ਪਿੰਡ ਠੱਠੀ ਭਾਈ ਵਿਖੇ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਬੋਹੜ ਸਿੰਘ ਚੀਮਾ ਦੇ ਗ੍ਰਹਿ ਵਿਖੇ ਹੋਇਆ... ਅਗਲੀ ਖ਼ਬਰ ਅੱਜ ਲੱਗੇਗਾ ਦੀਵਾਲੀ ਲਈ ਦੇਸੀ ਘਿਉ 'ਚ ਤਿਆਰ ਮਠਿਆਈਆਂ ਦਾ ਕਿਸਾਨ ਬਾਜ਼ਾਰ-ਹਰਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।