09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ੍ਰੀ ਹੇਮਕੁੰਟ ਸਾਹਿਬ ਫ਼ਤਹਿਗੜ੍ਹ ਪੰਜਤੂਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸ੍ਰੀ ਹੇਮਕੁੰਟ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਦੀਵਾਲੀ ਦੇ ਤਿਉਹਾਰ ਤੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਪਿ੍ੰਸੀਪਲ ਅਮਰਦੀਪ ਸਿੰਘ ਵਿਦਿਆਰਥੀਆਂ ਦੇ ਨਾਲ | ਤਸਵੀਰ : ਪੋਪਲੀ <br/> 20-10-2025
ਫ਼ਤਿਹਗੜ੍ਹ ਪੰਜਤੂਰ, 19 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬਹੁਤ ਹੀ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਅਤੇ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ | ਉਪਰੰਤ ਪਹਿਲੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਨੇ ਦੀਵਾ, ਕੈਂਡਲ ਡੈਕੋਰੇਸ਼ਨ ਦੇ ਮੁਕਾਬਲਿਆਂ 'ਚ ਭਾਗ ਲਿਆ | ਛੋਟੇ ਬੱਚਿਆਂ ਨੇ ਦੀਵਾਲੀ ਦੇ ਤਿਉਹਾਰ ਸਬੰਧੀ ਰੰਗ ਬਿਰੰਗੇ ਕਾਰਡ ਬਣਾਏ | ਬੱਚਿਆਂ ਨੇ ਆਪਣੇ ਹੁਨਰ ਨਾਲ ਦੀਵਿਆਂ ਉੱਪਰ ਬਹੁਤ ਹੀ ਖ਼ੂਬਸੂਰਤ ਡਿਜ਼ਾਈਨ, ਰੰਗ ਬਿਰੰਗੇ ਰੰਗਾਂ ਨਾਲ ਸਜਾਵਟ ਕਰਕੇ ਖ਼ੂਬਸੂਰਤ ਦੀਵੇ ਬਣਾਏ | ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਨੇ ਰੰਗੋਲੀ ਬਣਾਉਣ ਦੇ ਮੁਕਾਬਲੇ 'ਚ ਭਾਗ ਲੈਂਦੇ ਹੋਏ ਰੰਗਾਂ, ਦਾਲਾਂ, ਫੁੱਲਾਂ, ਦੀਵੇ ਅਤੇ ਹੋਰ ਸਮਗਰੀ ਰਾਹੀਂ ਸੁੰਦਰ ਰੰਗ ਬਰੰਗੀਆਂ ਰੰਗੋਲੀਆਂ ਬਣਾ ਕੇ ਸਾਰੇ ਸਕੂਲ ਦੇ ਵਿਹੜੇ ਨੂੰ ਰੰਗਾਂ ਦੀ ਬਹਾਰ ਨਾਲ ਭਰ ਦਿੱਤਾ | ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਹੱਥੀ ਬਣਾਇਆ ਹੋਇਆ ਸਜਾਵਟੀ ਸਮਾਨ ਜਿਵੇਂ ਰੰਗ-ਬਰੰਗੇ ਦੀਵੇ, ਫੁੱਲਾਂ ਦੀਆਂ ਲੜੀਆਂ, ਝਾਲਰਾਂ, ਕਾਰਡ, ਮੋਮਬਤੀਆਂ ਅਤੇ ਹੋਰ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ | ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੀਵਾਲੀ ਦੇਸੀ ਮਹੀਨੇ ਕੱਤੇ (ਕਾਰਤਿਕ) ਦੀ ਮੱਸਿਆ ਤੇ ਮਨਾਈ ਜਾਂਦੀ ਹੈ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸੰਬੰਧ ਹੈ | ਇਸ ਦਿਨ ਤੋਂ ਬਾਅਦ ਗਰਮੀ ਦੀ ਰੁੱਤ ਖ਼ਤਮ ਹੋ ਜਾਂਦੀ ਹੈ ਤੇ ਸਰਦੀ ਦੀ ਰੁੱਤ ਦੀ ਸ਼ੁਰੂਆਤ ਹੋ ਜਾਂਦੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਇਸ ਤਿਉਹਾਰ ਨੂੰ ਮਨਾਉਂਦੇ ਹੋਏ ਸਾਨੂੰ ਵਾਤਾਵਰਨ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਵੀ ਧਿਆਨ ਰੱਖਣ ਦੀ ਜ਼ਰੂਰਤ ਹੈ | ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ | ਵਿਦਿਆਰਥੀ ਵਲੋਂ ਵੀ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ ਗਈ | ਅੰਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਵਲੋਂ ਸਾਰੇ ਸਟਾਫ਼ ਨੂੰ ਮਠਿਆਈ ਅਤੇ ਗਿਫ਼ਟ ਵੀ ਦਿੱਤੇ ਗਏ ਤੇ ਨਾਲ ਹੀ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਸਮੇਂ ਬੱਚਿਆਂ ਨੂੰ ਸਕੂਲ ਵਿੱਚ ਜਾਦੂਈ ਸ਼ੋਅ ਵੀ ਦਿਖਾਇਆ ਗਿਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰਸਿੱਧ ਗਾਇਕ ਐਚ.ਐਸ. ਬਮਰਾ ਦੇ ਨਵੇਂ ਗਾਣੇ ਦਾ ਪੋਸਟਰ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।