11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲਾਵਾਰਸ ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ

ਅਜੀਤ ਡੈਸਕ 04-11-2025
ਬਾਘਾ ਪੁਰਾਣਾ, 3 ਨਵੰਬਰ (ਟਿੰਕੂ ਕਾਠਪਾਲ)-ਬੀਤੀ ਦੇਰ ਰਾਤ ਸਮਾਲਸਰ ਥਾਣੇ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਨਿਗਾਹਾ ਰੋਡ ਨੇੜੇ ਲਾਵਾਰਸ ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਸਮਾਲਸਰ ਦੇ ਮੁੱਖ ਅਫ਼ਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਰੋਡੇ ਦਾ ਰਹਿਣ ਵਾਲਾ ਸਤਪਾਲ ਸਿੰਘ ਤੇ ਪਿੰਡ ਰੋਡੇ ਦਾ ਰਹਿਣ ਵਾਲਾ ਭਗਵਾਨੁਦੀਨ ਹਾਲ ਉੱਤਰ ਪ੍ਰਦੇਸ਼ ਬਰੇਲੀ, ਆਪਣੇ ਮੋਟਰਸਾਈਕਲ 'ਤੇ ਕੰਮ ਤੋਂ ਵਾਪਸ ਆ ਰਹੇ ਸਨ, ਜਦੋਂ ਨਿਗਾਹਾ ਰੋਡ 'ਤੇ ਹਨੇਰੇ ਵਿਚ ਇਕ ਆਵਾਰਾ ਪਸ਼ੂ ਨਾਲ ਉਨ੍ਹਾਂ ਦੀ ਟੱਕਰ ਹੋ ਗਈ | ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਤੇ ਥਾਣੇਦਾਰ ਸੰਦੀਪ ਕੌਰ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਦਾ ਮੁਆਇਨਾ ਕੀਤਾ ਤੇ ਨਿਵਾਸੀਆਂ ਤੋਂ ਪੁੱਛ ਗਿੱਛ ਕੀਤੀ | ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ | ਜਾਂਚ ਅਧਿਕਾਰੀ ਸੰਦੀਪ ਕੌਰ ਨੇ ਦੱਸਿਆ ਕਿ ਮਿ੍ਤਕ ਸਤਪਾਲ ਦੀ ਪਤਨੀ ਅਮਰਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਫ਼ੌਜਦਾਰੀ ਪ੍ਰਕਿਰਿਆ ਜ਼ਾਬਤੇ ਦੀ ਧਾਰਾ 194 ਤਹਿਤ ਕਾਰਵਾਈ ਕਰਨ ਤੋਂ ਬਾਅਦ, ਲਾਸ਼ਾਂ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ |
ਪਿਛਲੀ ਖ਼ਬਰ 69 ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ ਢੁੱਡੀਕੇ ਵਿਖੇ ਹੋਣਗੇ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਸਰ ਕਾਉਂਕੇ ਤੋਂ ਮੋਗਾ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।