11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾਏ

ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ 'ਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਸੰਸਥਾ ਨੇ ਇਸ ਵਾਰ ਮਹਿੰਦਰਪਾਲ ਸਿੰਘ ਤੇ ਹਰਮਿੰਦਰ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਮਹਿੰਦਰਪਾਲ ਸਿੰਘ ਤੇ ਹਰਮਿੰਦਰ ਕੌਰ ਦੀ ਫਾਈਲ ਕੈਨੇਡਾ ਅੰਬੈਸੀ ਵਿਚ ਬੜੇ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਨ੍ਹਾਂ ਨੂੰ ਬਹੁਤ ਜਲਦ ਵਿਜ਼ਟਰ ਵੀਜ਼ਾ ਪ੍ਰਾਪਤ ਹੋ ਗਿਆ | ਸੰਸਥਾ ਵਿਖੇ ਉਨ੍ਹਾਂ ਨੂੰ ਵੀਜ਼ਾ ਸੌਂਪਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਸਟਾਫ਼ ਨੇ ਉਨ੍ਹਾਂ ਨੂੰ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਦੀਪਕ ਮਨਚੰਦਾ ਨੇ ਕਿਹਾ ਕਿ ਜੇਕਰ ਕੋਈ ਵੀ ਕਿਸੇ ਦੇਸ਼ ਦਾ ਵਿਜ਼ਟਰ ਵੀਜ਼ਾ ਜਾਂ ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਆ ਕੇ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ |
ਪਿਛਲੀ ਖ਼ਬਰ ਮਹਿਲਾ ਕਿ੍ਕਟ ਟੀਮ ਨੇ ਵਧਾਇਆ ਭਾਰਤ ਦਾ ਮਾਣ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਮਨਾਇਆ ਜਸ਼ਨ ਅਗਲੀ ਖ਼ਬਰ 69 ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ ਢੁੱਡੀਕੇ ਵਿਖੇ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।