11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਸਰਕਲ ਫ਼ਰੀਦਕੋਟ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਰਕਲ ਫ਼ਰੀਦਕੋਟ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਸਿਟੀ ਮੋਗਾ, ਸਬ ਅਰਬਨ ਮੋਗਾ, ਬਾਘਾ ਪੁਰਾਣਾ, ਕੋਟਕਪੂਰਾ, ਫ਼ਰੀਦਕੋਟ ਮੰਡਲ ਦੇ ਪ੍ਰਧਾਨ ਤੇ ਸਕੱਤਰ ਸ਼ਾਮਿਲ ਹੋਏ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਸੁਰਿੰਦਰਪਾਲ ਸਿੰਘ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਮ ਮੈਨੇਜਮੈਂਟ ਵਲੋਂ ਪੈਨਸ਼ਨਰਜ਼ ਦੀਆਂ ਮੰਗਾਂ ਮੰਨਣ ਸਬੰਧੀ ਬਿਲਕੁਲ ਚੁੱਪ ਧਾਰੀ ਹੋਈ ਹੈ | ਇਸ ਲਈ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ | ਸਾਥੀ ਬਲੌਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਵਾਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਕਦੇ ਵੀ ਮੀਟਿੰਗ ਨਹੀਂ ਕੀਤੀ | ਪੰਜਾਬ ਸਰਕਾਰ ਨੇ ਮੁਲਾਜ਼ਮ ਅਤੇ ਪੈਨਸ਼ਨਰਜ਼ ਨੂੰ ਆਪਣੇ ਏਜੰਡੇ ਵਿਚੋਂ ਬਾਹਰ ਕਰ ਦਿੱਤਾ ਹੈ | ਇਸ ਦੀ ਤਾਜ਼ਾ ਉਦਾਹਰਨ ਦੀਵਾਲੀ ਮੌਕੇ ਡੀ.ਏ. ਦੀ ਕੋਈ ਕਿਸ਼ਤ ਜਾਰੀ ਨਹੀਂ ਕੀਤੀ ਗਈ | ਇਸ ਲਈ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਾਵਰ ਕਾਮ ਮੈਨੇਜਮੈਂਟ ਵਿਰੁੱਧ ਮਿਤੀ 7 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਰੋਹ ਭਰਪੂਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 16 ਨਵੰਬਰ ਨੂੰ ਧੂਰੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ ਵਿਚ ਬੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਦਾਤੇਵਾਲ ਵਿੱਤ ਸਕੱਤਰ, ਹਰਬੰਸ ਸਿੰਘ, ਕੁੰਢਾ ਸਿੰਘ, ਜੰਗੀਰ ਸਿੰਘ ਸਰਪ੍ਰਸਤ, ਬਲਵਿੰਦਰ ਰਾਮ ਸਹਾਇਕ ਸਕੱਤਰ, ਜਗਰੂਪ ਸਿੰਘ ਪ੍ਰਧਾਨ, ਜੋਗਿੰਦਰ ਸਿੰਘ ਸਕੱਤਰ, ਭੋਲਾ ਰਾਮ ਸਕੱਤਰ, ਦਰਸ਼ਨ ਬਾਵਾ ਪ੍ਰਧਾਨ, ਪੂਰਨ ਸਿੰਘ ਸਕੱਤਰ ਸ਼ਾਮਿਲ ਹੋਏ |
ਪਿਛਲੀ ਖ਼ਬਰ ਮੋਗਾ ਦੇ 3 ਖਿਡਾਰੀ ਪੰਜਾਬ ਸਟੇਟ ਅੰਡਰ-19 ਟੀਮ ਦੇ ਪ੍ਰੋਬੇਬਲਜ਼ 'ਚ ਚੁਣੇ ਗਏ-ਕਮਲ ਅਰੋੜਾ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰ ਕੇ ਚੰਗਾ ਨਹੀਂ ਕੀਤਾ-ਪ੍ਰਧਾਨ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।