11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-11-2025
ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਚੰਦ ਨਵੇਂ ਵਿਖੇ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸੰਗਤਾਂ 'ਚ ਪਹੁੰਚੇ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ਸਿਰਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਚੰਦ ਨਵਾਂ ਦੀ ਪ੍ਰਬੰਧਕ ਕਮੇਟੀ ਮੈਂਬਰ ਤਰਸੇਮ ਸਿੰਘ ਖ਼ਾਲਸਾ, ਜਗਰੂਪ ਸਿੰਘ, ਸੈਕਟਰੀ ਗੁਰਮੇਲ ਸਿੰਘ ਤੋਂ ਇਲਾਵਾ ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਹਰਬੰਸ ਸਿੰਘ ਚੰਦ ਪੁਰਾਣਾ, ਨੰਦ ਸਿੰਘ ਬਰਾੜ, ਯਾਦਵਿੰਦਰ ਸਿੰਘ ਬਾਘਾਪੁਰਾਣਾ, ਗੁਰਪ੍ਰੀਤ ਸਿੰਘ ਸੰਧੂ, ਪ੍ਰਧਾਨ ਰੇਸ਼ਮ ਸਿੰਘ, ਕੀਪਾ ਸਿੰਘ ਜੈ ਸਿੰਘ ਵਾਲਾ, ਨੈਬ ਸਿੰਘ ਜੈ ਸਿੰਘ ਵਾਲਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਜਸਵੰਤ ਸਿੰਘ ਚੰਦ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਜੱਸਾ ਸਿੰਘ ਬਾਘਾਪੁਰਾਣਾ, ਨਾਮ ਨਰੈਣ ਸਿੰਘ, ਸਤਿਕਰਤਾਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੂਬਾ ਸਰਕਾਰ ਡੀ.ਏ.ਪੀ. ਦੀ ਕਾਲਾਬਾਜ਼ਾਰੀ ਰੋਕਣ 'ਚ ਨਾਕਾਮਯਾਬ ਸਿੱਧ ਹੋ ਰਹੀ-ਫਰਮਾਨ ਸੰਧੂ, ਸੁੱਖਾ ਵਿਰਕ ਅਗਲੀ ਖ਼ਬਰ ਮੋਗਾ ਦੇ 3 ਖਿਡਾਰੀ ਪੰਜਾਬ ਸਟੇਟ ਅੰਡਰ-19 ਟੀਮ ਦੇ ਪ੍ਰੋਬੇਬਲਜ਼ 'ਚ ਚੁਣੇ ਗਏ-ਕਮਲ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।